ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਲੈ ਕੇ ਪੰਜਾਬ ਪੁਲਿਸ ਨੇ ਕਹੀ ਇਹ ਗੱਲ…

ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਲੈ ਕੇ ਪੰਜਾਬ ਪੁਲਿਸ ਨੇ ਕਹੀ ਇਹ ਗੱਲ…

 

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਰੈਂਡਰ ਬਾਰੇ ਫੈਲਾਈਆਂ ਜਾ ਰਹੀਆਂ ਗਲਤ ਅਫਵਾਹਾਂ ਤੇ ਖਬਰਾਂ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਲੋਕਾਂ ਨੂੰ ਅਜਿਹੀਆਂ ਅਫਵਾਹਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਪੰਜਾਬ ਪੁਲਿਸ ਵਲੋਂ ਆਪਣੇ ਸਾਰੇ ਸੋਸ਼ਲ ਮੀਡਿਆ ਪਲੇਟਫਾਰਮਾਂ ‘ਤੇ ਇਕ ਫੋਟੋ ਸ਼ੇਅਰ ਕਰਦੇ ਹੋਏ ਜਿਸ ‘ਚ ਇਕ ਰਾਸ਼ਟਰੀ ਖਬਰਾਂ ਦੇ ਚੈਨਲ ‘ਤੇ ਅਮ੍ਰਿਤਪਾਲ ਸਿੰਘ ਵੱਲੋਂ ਆਤਮ ਸਮਰਪਣ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਪੰਜਾਬ ਪੁਲੀਸ ਨੇ ਝੂਠੀ ਖ਼ਬਰ ਕਰਾਰ ਦਿੱਤਾ ਹੈ।

ਪੰਜਾਬ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਅਸੀਂ ਤੁਹਾਨੂੰ ਸਾਰੀਆਂ ਨੂੰ ਅਫਵਾਹਾਂ ਫੈਲਾਉਣ ਅਤੇ ਸੋਸ਼ਲ ਮੀਡਿਆ ਪਲੇਟਫਾਰਮ ‘ਤੇ ਸ਼ੇਅਰ ਕਰਨ ਤੋਂ ਪਹਿਲਾਂ ਖਬਰਾਂ ਦੀ ਪੁਸ਼ਟੀ ਕਰਨ ਦੀ ਸਲਾਹ ਦਿੰਦੇ ਹਾਂ| ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਖਰਾਬ ਕਰਨ ਲਈ ਸੋਸ਼ਲ ਮੀਡਿਆ ਤੇ ਕਈ ਤਰਾਂ ਦੀ ਅਫਵਾਹਾਂ ਅਤੇ ਝੂਠੀ ਜਾਣਕਾਰੀਆਂ ਫੈਲਾਈਆਂ ਜਾ ਰਹੀਆਂ ਹਨ|

ਦੱਸਣਯੋਗ ਹੈ ਕਿ ਤਿੰਨ ਹਫ਼ਤੇ ਬੀਤ ਜਾਣ ਤੋਂ ਬਾਅਦ ਵੀ ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਕਾਫੀ ਗੰਭੀਰ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਲੋਕਾਂ ਨੂੰ ਬਚਣ ਦੀ ਸਲਾਹ ਦਿੱਤੀ ਗਈ ਹੈ।

 

error: Content is protected !!