ਵਿਆਹ ਸਮਾਗਮ ਤੋਂ ਵਾਪਸ ਆਉਂਦਿਆਂ ਫੌਜੀ ਦੇ ਪਰਿਵਾਰ ਨਾਲ ਵਾਪਰੀ ਅਣਹੋਣੀ, ਮਾਂ, ਪਤਨੀ ਤੇ ਬੱਚੇ ਦੀ ਮੌਤ

ਵਿਆਹ ਸਮਾਗਮ ਤੋਂ ਵਾਪਸ ਆਉਂਦਿਆਂ ਫੌਜੀ ਦੇ ਪਰਿਵਾਰ ਨਾਲ ਵਾਪਰੀ ਅਣਹੋਣੀ, ਮਾਂ, ਪਤਨੀ ਤੇ ਬੱਚੇ ਦੀ ਮੌਤ

ਫਾਜ਼ਿਲਕਾ (ਵੀਓਪੀ ਬਿਊਰੋ) ਫਾਜ਼ਿਲਕਾ ਵਿਖੇ ਵਿਆਹ ਤੋਂ ਬਾਅਦ ਵਾਪਸ ਆ ਰਹੇ ਪਰਿਵਾਰ ਦੇ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਦੇਰ ਰਾਤ ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ।

ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਪਿੰਡ ਪਾਲੀਵਾਲਾ ਦਾ ਇੱਕ ਫੌਜੀ ਪਰਿਵਾਰ ਆਪਣੇ ਰਿਸ਼ਤੇਦਾਰਾਂ ਦੇ ਵਿਆਹ ਸਮਾਗਮ ਲਈ ਫਾਜ਼ਿਲਕਾ ਆਇਆ ਹੋਇਆ ਸੀ। ਦੇਰ ਰਾਤ ਸਮਾਗਮ ਦੇਖਣ ਤੋਂ ਬਾਅਦ ਜਦੋਂ ਪਰਿਵਾਰ ਵਾਪਸ ਆਪਣੇ ਪਿੰਡ ਜਾ ਰਿਹਾ ਸੀ ਤਾਂ ਫਾਜ਼ਿਲਕਾ ਤੋਂ ਬਾਹਰ ਆਉਂਦੇ ਸਮੇਂ ਅਚਾਨਕ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਕਾਰ ਇਕ ਟਰਾਲੀ ਨਾਲ ਟਕਰਾ ਗਈ।

ਇਸ ਹਾਦਸੇ ‘ਚ ਫੌਜੀ ਦੀ ਪਤਨੀ, ਬੱਚਾ ਅਤੇ ਮਾਂ ਦੀ ਮੌਤ ਹੋ ਗਈ, ਜਦਕਿ ਫੌਜੀ ਅਤੇ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

error: Content is protected !!