2 ਮਈ ਤੋਂ ਸਵੇਰੇ ਇੰਨੇ ਵਜੇ ਖੁੱਲ਼੍ਹਿਆ ਕਰਨਗੇ ਸੂਬੇ ਦੇ ਸਰਕਾਰੀ ਦਫ਼ਤਰ, ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜਾਣੋ ਕਿਉਂ ਲਿਆ ਸਰਕਾਰ ਨੇ ਅਜਿਹਾ ਫ਼ੈਸਲਾ

2 ਮਈ ਤੋਂ ਸਵੇਰੇ ਇੰਨੇ ਵਜੇ ਖੁੱਲ਼੍ਹਿਆ ਕਰਨਗੇ ਸੂਬੇ ਦੇ ਸਰਕਾਰੀ ਦਫ਼ਤਰ, ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜਾਣੋ ਕਿਉਂ ਲਿਆ ਸਰਕਾਰ ਨੇ ਅਜਿਹਾ ਫ਼ੈਸਲਾ


ਵੀਓਪੀ ਬਿਊਰੋ, ਚੰਡੀਗੜ੍ਹ- ਹੁਣ 2 ਮਈ ਤੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਬਦਲ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ ਸਾਢੇ 7 ਵਜੇ ਤੋਂ ਦੁਪਹਿਰ 2 ਵਜੇ ਤਕ ਖੁੱਲ੍ਹਣਗੇ। ਟਵੀਟ ਕਰ ਕੇ ਇਹ ਜਾਣਕਾਰੀ ਦਿੰਦਿਆਂ ਸੀਐਮ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਵਾਸੀਆਂ ਦੀ ਭਲਾਈ ਵਾਸਤੇ ਲਿਆ ਗਿਆ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਵਿਚ ਸਿਖਰ ਦੁਪਹਿਰ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾ ਕੇ ਆਪਣੇ ਰੁਝੇਵਿਆਂ ਵਿਚ ਪਰਤ ਸਕਣ।

ਉਨ੍ਹਾਂ ਕਿਹਾ ਕਿ ਮੈਂ ਵੀ ਆਪਣੇ ਦਫ਼ਤਰ ਸਾਢੇ 7 ਵਜੇ ਪਹੁੰਚਾਂਗਾ। ਇਹ ਹੁਕਮ 2 ਮਈ ਤੋਂ 15 ਜੁਲਾਈ ਤਕ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਰਾਹਤ ਮਿਲੇਗੀ ਕਿਉਂਕਿ ਗਰਮੀ ਹੋਣ ਕਾਰਨ ਸਰਕਾਰੀ ਦਫ਼ਤਰਾਂ ‘ਚ ਕੰਮ ਜਲਦੀ ਹੋਣ ਨਾਲ ਉਹ ਵੀ ਜਲਦੀ ਵਿਹਲੇ ਹੋ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ 2 ਵਜੇ ਸਾਰੇ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ।

 

error: Content is protected !!