ਗਲਤ ਸਾਈਡ ਬਾਈਕ ਚਲਾ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਬਚਾਉਂਦਿਆਂ ਵਾਪਰਿਆ ਭਿਆਨਕ ਹਾਦਸਾ, ਮਾਂ-ਪੁੱਤ ਸਮੇਤ ਚਾਰ ਲੋਕਾਂ ਦੀ ਹੋਈ ਮੌਤ

ਗਲਤ ਸਾਈਡ ਬਾਈਕ ਚਲਾ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਬਚਾਉਂਦਿਆਂ ਵਾਪਰਿਆ ਭਿਆਨਕ ਹਾਦਸਾ, ਮਾਂ-ਪੁੱਤ ਸਮੇਤ ਚਾਰ ਲੋਕਾਂ ਦੀ ਹੋਈ ਮੌਤ

ਵੀਓਪੀ ਬਿਊਰੋ – ਨਵਾਂਸ਼ਹਿਰ ਜ਼ਿਲੇ ਦੇ ਜਾਡਲਾ ਕਸਬੇ ਨੇੜੇ ਚੰਡੀਗੜ੍ਹ-ਜਲੰਧਰ ਮੁੱਖ ਮਾਰਗ ‘ਤੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ‘ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-38 ਸੀ ਦਾ ਰਹਿਣ ਵਾਲਾ ਰਵਿੰਦਰ ਪਾਲ ਸਿੰਘ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਸ ਦੀ ਕ੍ਰੇਟਾ ਕਾਰ ਮੋਟਰਸਾਈਕਲ ਨਾਲ ਟਕਰਾ ਗਈ।

ਚਸ਼ਮਦੀਦਾਂ ਮੁਤਾਬਕ ਮੋਟਰਸਾਈਕਲ ਸਵਾਰ ਗਲਤ ਦਿਸ਼ਾ ਵੱਲ ਜਾ ਰਿਹਾ ਸੀ, ਜਿਸ ਕਾਰਨ ਇਹ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਰਵਿੰਦਰ ਪਾਲ ਸਿੰਘ ਅਤੇ ਉਸਦੀ ਮਾਤਾ ਹਰਮਿੰਦਰ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਮੋਟਰਸਾਈਕਲ ‘ਤੇ ਸਵਾਰ ਦੋਵੇਂ ਪ੍ਰਵਾਸੀ ਮਜ਼ਦੂਰਾਂ ਦੀ ਵੀ ਮੌਤ ਹੋ ਗਈ। ਕਾਰ ਸਵਾਰ ਰਵਿੰਦਰਪਾਲ ਸਿੰਘ ਦੀ ਪਤਨੀ ਇੰਦਰਪ੍ਰੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਪਿੰਡ ਨਈਮਜਾਰਾ ਨੇੜੇ ਵਾਪਰਿਆ।

ਜਾਂਚ ਅਧਿਕਾਰੀ ਸੁਭਾਸ਼ ਕੁਮਾਰ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੋਟਰਸਾਈਕਲ ਸਵਾਰ ਦਾ ਕਸੂਰ ਹੈ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਪਰਵਾਸੀ ਮਜ਼ਦੂਰ ਹਨ ਅਤੇ ਇਹ ਕਿੱਥੋਂ ਦੇ ਰਹਿਣ ਵਾਲੇ ਹਨ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।

error: Content is protected !!