ਸਿੱਧੂ ਮੂਸੇਵਾਲਾ ਦੀ ਮੌਤ ਦਾ ਇਨਸਾਫ਼ ਤਾਂ ਨਹੀਂ ਦੇ ਸਕੀ ਸਰਕਾਰ, ਹੁਣ ਕਮਜ਼ੋਰ ਮੁੱਖ ਮੰਤਰੀ ਨੂੰ ਜਲੰਧਰ ਸੀਟ ਤੋਂ ਹਰਾਉਣ ਲਈ ਲਾਵਾਂਗੇ ਜ਼ੋਰ : ਬਲਕੌਰ ਸਿੰਘ

ਸਿੱਧੂ ਮੂਸੇਵਾਲਾ ਦੀ ਮੌਤ ਦਾ ਇਨਸਾਫ਼ ਤਾਂ ਨਹੀਂ ਦੇ ਸਕੀ ਸਰਕਾਰ, ਹੁਣ ਜਲੰਧਰ ਸੀਟ ਤੋਂ ਹਰਾਉਣ ਲਈ ਲਾਵਾਂਗੇ ਜ਼ੋਰ : ਬਲਕੌਰ ਸਿੰਘ

 

ਵੀਓਪੀ ਬਿਊਰੋ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਕੈਦੀਆਂ ਨੇ ਜਦ ਪ੍ਰਸ਼ਾਸਨ ਦੀ ਨਾਕਾਮੀਆਂ ਦਰਸਾਉਂਦੀ ਵੀਡੀਓ ਵਾਇਰਲ ਕੀਤੀ, ਤਾਂ ਉਨ੍ਹਾਂ ਦੇ ਖਿਲਾਫ ਤੁਰੰਤ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਸਰਕਾਰ ਨੇ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਚੁੱਪ ਧਾਰੀ ਰੱਖੀ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਰਕਾਰ ਕਾਤਲਾਂ ਨੂੰ ਸ਼ਹਿ ਦੇ ਰਹੀ ਹੈ।

ਬਲਕੌਰ ਸਿੰਘ ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਦੇ ਚਹੇਤਿਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਪਣੇ-ਆਪ ਨੂੰ ਇਮਾਨਦਾਰ ਕਹਿਣ ਵਾਲੀ ਕੇਜਰੀਵਾਲ ਅਤੇ ਭਗਵੰਤ ਮਾਨ ਸਰਕਾਰ ਅਸਲ ਵਿੱਚ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਸਬੰਧ ਵਿੱਚ ਜਿਨ੍ਹਾਂ ਵਿਅਕਤੀਆਂ ‘ਤੇ ਉਨ੍ਹਾਂ ਨੂੰ ਸ਼ੱਕ ਹੈ, ਉਨ੍ਹਾਂ ਦੇ ਨਾਂ ਕਈ ਵਾਰ ਦੱਸੇ ਜਾ ਚੁੱਕੇ ਹਨ ਪਰ ਸਰਕਾਰ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਚੁੱਪ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਲਾਰੈਂਸ ਜੇਲ੍ਹ ਵਿੱਚੋਂ ਜਾਰੀ ਵੀਡੀਓ ’ਤੇ ਕੋਈ ਕਾਰਵਾਈ ਨਹੀਂ ਕੀਤੀ, ਸਿਰਫ਼ ਕਮੇਟੀ ਬਣਾ ਕੇ ਸਮਾਂ ਲਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਜ਼ਿਮਨੀ ਚੋਣਾਂ ‘ਚ ‘ਆਪ’ ਸਰਕਾਰ ਨੂੰ ਕਰਾਰੀ ਹਾਰ ਦੇਣੀ ਚਾਹੀਦੀ ਹੈ ਅਤੇ ਉਨ੍ਹਾਂ ਤੋਂ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਪੁੱਤਰ ਦਾ ਕਸੂਰ ਸੀ ਕਿ ਉਨ੍ਹਾਂ ਦੇ ਚਿਹਰੇ ਤੋਂ ਸਿੱਖ ਦਿਖਾਈ ਦੇ ਰਿਹਾ ਸੀ। ਸਿੱਧੂ ਮੂਸੇਵਾਲਾ ਦੇ ਗੀਤ ‘ਮੇਰਾ ਨਾਮ’ ਦੀ ਮਕਬੂਲੀਅਤ ਨੇ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ ਮਾਰ ਦਿੱਤੀ ਹੈ ਕਿ ਸਰਕਾਰ ਉਸ ਨੂੰ ਇਨਸਾਫ ਤਾਂ ਨਹੀਂ ਦੇ ਸਕਦੀ ਪਰ ਲੋਕਾਂ ਦੇ ਦਿਲਾਂ ‘ਚੋਂ ਨਹੀਂ ਕੱਢ ਸਕਦੀ।

error: Content is protected !!