ਕੱਥੂਨੰਗਲ ਤੋਂ ਫੜਿਆ ਅੰਮ੍ਰਿਤਪਾਲ ਦੀ ਫਰਾਰ ਹੋਣ ਵਿਚ ਮਦਦ ਕਰਨ ਵਾਲਾ ਪਪਲਪ੍ਰੀਤ ਸਿੰਘ, ਹੋਣਗੇ ਵੱਡੇ ਖੁਲਾਸੇ : ਆਈਜੀ

ਕੱਥੂਨੰਗਲ ਤੋਂ ਫੜਿਆ ਅੰਮ੍ਰਿਤਪਾਲ ਦੀ ਫਰਾਰ ਹੋਣ ਵਿਚ ਮਦਦ ਕਰਨ ਵਾਲਾ ਪਪਲਪ੍ਰੀਤ ਸਿੰਘ, ਹੋਣਗੇ ਵੱਡੇ ਖੁਲਾਸੇ : ਆਈਜੀ


ਵੀਓਪੀ ਬਿਊਰੋ, ਚੰਡੀਗੜ੍ਹ- ਅੰਮ੍ਰਿਤਪਾਲ ਸਿੰਘ ਦੀ ਫਰਾਰ ਹੋਣ ਲਈ ਮਦਦ ਕਰਨ ਵਾਲੇ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਕੱਥੂਨੰਗਲ ਤੋਂ ਹੋਈ ਹੈ, ਉਸ ਉਤੇ ਐਨਐਸਏ ਲਾ ਦਿੱਤਾ ਗਿਆ ਹੈ। ਇਸ ਬਾਰੇ ਪੰਜਾਬ ਪੁਲਿਸ ਦੇ ਆਈਜੀ ਹੈਡਕੁਆਰਟਰ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਪਲਪ੍ਰੀਤ ਸਿੰਘ ਨੂੰ ਕਾਫੀ ਮੁਸ਼ੱਕਤ ਬਾਅਦ ਗ੍ਰਿਫਤਾਰ ਕੀਤਾ ਹੈ।ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਅੰਮ੍ਰਿਤਸਰ ਦੇ ਕੱਥੂ ਨੰਗਲ ਇਲਾਕੇ ਤੋਂ ‘ਵਾਰਿਸ ਪੰਜਾਬ ਦੇ ਪ੍ਰਧਾਨ’ ਅੰਮ੍ਰਿਤਪਾਲ ਸਿੰਘ ਦੇ ਮੁੱਖ ਸਹਿਯੋਗੀ ਪਪਲਪ੍ਰੀਤ ਸਿੰਘ ਨੂੰ ਐਨਐਸਏ ਤਹਿਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਉਹ 6 ਕੇਸਾਂ ਵਿੱਚ ਵੀ ਲੋੜੀਂਦਾ ਹੈ।

ਆਈ ਜੀ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਰੂਰਲ ਪੁਲਿਸ ਨੇ ਚੰਗਾ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੱਪਲਪ੍ਰੀਤ ਸਿੰਘ ਨੂੰ ਲੈਕੇ ਸਾਡੇ ਕੋਲ ਕਾਫੀ ਇਨਪੁਟ ਸਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਨੂੰ ਕੱਥੂਨੰਗਲ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ਸਿੰਘ ਖਿਲਾਫ ਐਨਐਸਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ 6 ਮਾਮਲੇ ਹੋਰ ਵੀ ਦਰਜ ਹੈ।


ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਪਿਛਲੇ ਕਾਫੀ ਦਿਨਾਂ ਤੋਂ ਅੰਮ੍ਰਿਤਪਾਲ ਤੇ ਪਪਲਪ੍ਰੀਤ ਦੀ ਭਾਲ ਕਰ ਰਹੀਆਂ ਸਨ। ਕੁਝ ਦਿਨ ਪਹਿਲਾਂ ਦੋਵਾਂ ਦੇ ਵੱਖ ਹੋਣ ਦੀ ਸੂਚਨਾ ਸੀ। ਹਾਲਾਂਕਿ ਅੰਮ੍ਰਿਤਪਾਲ ਤਾਂ ਹੱਥ ਨਹੀਂ ਲੱਗਾ ਪਰ ਪਪਲਪ੍ਰੀਤ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਵਾਂ ਨੂੰ ਭਗੌੜੇ ਐਲਾਨਿਆ ਗਿਆ ਸੀ। ਪੁਲਿਸ ਵੱਲੋਂ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਹੁਣ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਵਿਚ ਜੁਟੀ ਹੋਈ ਹੈ।

error: Content is protected !!