ਜੇਲ੍ਹ ‘ਚੋਂ ਆਉਂਦਿਆਂ ਹੀ ਨਵਜੋਤ ਸਿੱਧੂ ਦੀਆਂ ਸਰਗਰਮੀਆਂ ਵਧੀਆਂ, ਹੁਣ ਖਹਿਰਾ ਨਾਲ ਕੀਤੀ ਮੁਲਾਕਾਤ, ਦੋਵੇਂ ਨੇਤਾ ਆਪਣੀ ਹੀ ਪਾਰਟੀ ‘ਚ ਨੇ ਪਰਾਇਆਂ ਵਾਂਗ…

ਜੇਲ੍ਹ ‘ਚੋਂ ਆਉਂਦਿਆਂ ਹੀ ਨਵਜੋਤ ਸਿੱਧੂ ਦੀਆਂ ਸਰਗਰਮੀਆਂ ਵਧੀਆਂ, ਹੁਣ ਖਹਿਰਾ ਨਾਲ ਕੀਤੀ ਮੁਲਾਕਾਤ, ਦੋਵੇਂ ਨੇਤਾ ਆਪਣੀ ਹੀ ਪਾਰਟੀ ‘ਚ ਨੇ ਪਰਾਇਆਂ ਵਾਂਗ…

 

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਕਾਂਗਰਸ ਵਿੱਚ ਇਸ ਸਮੇਂ ਹਲਚਲ ਹੁੰਦੀ ਜਾ ਰਹੀ ਹੈ ਅਤੇ ਇਸ ਦੌਰਾਨ ਜਲੰਧਰ ਦੀ ਲੋਕ ਸਭਾ ਸੀਟ ਜਿੱਤਣੀ ਵੀ ਕਾਂਗਰਸ ਲਈ ਚਣੌਤੀ ਹੈ। ਇਸ ਦੌਰਾਨ ਹੀ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜੇਲ ‘ਚੋਂ ਬਾਹਰ ਆ ਕੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਹੋਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦਾ ਜਲੰਧਰ ਦਾ ਦੌਰਾ ਵੀ ਚਰਚਾ ਵਿੱਚ ਰਿਹਾ ਹੈ।

ਦੂਜੇ ਪਾਸੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਐਤਵਾਰ ਨੂੰ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਸਿਆਸਤ ਨਾਲ ਜੁੜੇ ਭਖਦੇ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਾਂ ਕਿਸੇ ਹੋਰ ਆਗੂ ਨਾਲ ਮੁਲਾਕਾਤ ਨਹੀਂ ਕੀਤੀ ਹੈ। ਸਿੱਧੂ ਦੇ ਸਾਹਮਣੇ ਆਉਂਦੇ ਹੀ ਸਿਆਸੀ ਗਰਮੀ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੁਝ ਆਗੂ ਵੀ ਸਿੱਧੂ ਦਾ ਵਿਰੋਧ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ।


ਇਸ ਦੌਰਾਨ ਜੇਕਰ ਦੇਖਿਆ ਜਾਵੇ ਤਾਂ ਇਹ ਦੋਵੇਂ ਹੀ ਆਗੂ ਆਪਣੀ ਹੀ ਪਾਰਟੀ ਵਿੱਚ ਬੇਗਾਨਿਆਂ ਵਾਂਗ ਰਹਿ ਰਹੇ ਹਨ। ਕਾਂਗਰਸ ਦੀਆਂ ਆਫਿਸ਼ੀਅਲ ਮੀਟਿੰਗਾਂ ਵਿੱਚ ਦੋਵਾਂ ਹੀ ਆਗੂਆਂ ਨੂੰ ਇਗਨੋਰ ਕੀਤਾ ਜਾਂਦਾ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੀ ਇਨ੍ਹਾਂ ਦੋਵਾਂ ਆਗੂਆਂ ਨੂੰ ਨਾਲ ਲੈ ਕੇ ਨਹੀਂ ਚੱਲ ਰਹੇ ਅਤੇ ਇਨ੍ਹਾਂ ਕੋਲ ਵੀ ਕਾਂਗਰਸੀ ਹੋਣ ਤੋਂ ਇਲਾਵਾ ਪਾਰਟੀ ਦੀ ਕੋਈ ਵੱਡੀ ਜਿੰਮੇਵਾਰੀ ਨਹੀਂ ਹੈ।

ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਅਤੇ ਹੋਰ ਆਗੂਆਂ ਦੇ ਬਿਆਨ ਵੀ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਿੱਧੂ ‘ਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲੱਗੇ ਹਨ। ਇੰਨਾ ਹੀ ਨਹੀਂ, ਚਰਚਾ ਇਹ ਵੀ ਹੈ ਕਿ ਕੁਝ ਕਾਂਗਰਸੀ ਆਗੂਆਂ ਨੇ ਹਾਈਕਮਾਂਡ ਨੂੰ ਬੇਨਤੀ ਕੀਤੀ ਹੈ ਕਿ ਨਵਜੋਤ ਸਿੱਧੂ ਨੂੰ ਪਾਰਟੀ ਵਿੱਚ ਕੋਈ ਅਹੁਦਾ ਨਾ ਦਿੱਤਾ ਜਾਵੇ।

error: Content is protected !!