ਪਾਕਿਸਤਾਨ ਗਏ ਜਲੰਧਰ ਦੇ ਸਿੱਖ ਸ਼ਰਧਾਲੂ ਦੀ ਮੌਤ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਗਿਆ ਸੀ ਨਤਮਸਤਕ

ਪਾਕਿਸਤਾਨ ਗਏ ਜਲੰਧਰ ਦੇ ਸਿੱਖ ਸ਼ਰਧਾਲੂ ਦੀ ਮੌਤ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਗਿਆ ਸੀ ਨਤਮਸਤਕ


ਵੀਓਪੀ ਬਿਊਰੋ, ਅੰਮ੍ਰਿਤਸਰ : ਖਾਲਸੇ ਦਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਉਥੇ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ (71) ਪੁੱਤਰ ਭਗਵਾਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਜੋਂ ਹੋਈ ਹੈ।


ਜਾਣਕਾਰੀ ਅਨੁਸਾਰ ਇਹ ਸ਼ਰਧਾਲੂ ਭਾਰਤ ਤੋਂ 09 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਕਮਰਾ ਨੰ. 256 (ਬਲਾਕ ਨੰ. 5) ਵਿਖੇ ਇਸ ਸਿੱਖ ਨੂੰ ਦਿਲ ਦਾ ਦੌਰਾ ਪੈ ਗਿਆ। ਉਸਨੂੰ ਪਾਕਿਸਤਾਨ ਦੇ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ।

ਮ੍ਰਿਤਕ ਜੋਗਿੰਦਰ ਸਿੰਘ ਦੇ ਨਾਲ ਜਥੇ ਵਿਚ ਸ਼ਾਮਲ ਸਾਥੀਆਂ ਦਾ ਕਹਿਣਾ ਹੈ ਕਿ ਉਹ ਸਾਹ ਦੀ ਬਿਮਾਰੀ ਤੋਂ ਪੀੜਤ ਸਨ। ਲਾਸ਼ ਵਾਪਸ ਲਿਆਉਣ ਦੀ ਕਾਰਵਾਈ ਜਾਰੀ ਹੈ।

error: Content is protected !!