ਜਲੰਧਰ ਜ਼ਿਮਨੀ ਚੋਣ; ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੇ ਡਾ. ਸੁੱਖੀ ਨੂੰ ਐਲਾਨਿਆ ਉਮੀਦਵਾਰ

ਜਲੰਧਰ ਜ਼ਿਮਨੀ ਚੋਣ; ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੇ ਡਾ. ਸੁੱਖੀ ਨੂੰ ਐਲਾਨਿਆ ਉਮੀਦਵਾਰ


ਵੀਓਪੀ ਬਿਊਰੋ, ਜਲੰਧਰ-10 ਮਈ ਨੂੰ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਨੇ ਵੀ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰ ਕੇ ਡਾਕਟਰ ਸੁਖਵਿੰਦਰ ਕੁਮਾਰ ਸੁਖੀ ਨੂੰ ਉਮੀਦਵਾਰ ਐਲਾਨਿਆ ਹੈ।

I make sure no one sleeps hungry'

ਸੁਖਬੀਰ ਬਾਦਲ ਨੇ ਕੁਝ ਦਿਨ ਪਹਿਲਾਂ ਹੀ ਇਹ ਸਾਫ਼ ਕਰ ਦਿੱਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਇਹ ਚੋਣ ਲੜੇਗਾ ਤੇ ਬਸਪਾ ਡੱਟ ਕੇ ਸਾਥ ਦੇਵੇਗੀ। ਡਾ. ਸੁੱਖੀ ਬੰਗਾ ਤੋਂ ਵਿਧਾਇਕ ਹਨ।

ਦੱਸਦੇਈਏ ਕਿ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਆਪਣਾ ਉਮੀਦਵਾਰ ਮਰਹੂਮ ਨੇਤਾ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਐਲਾਨਿਆ। ਉਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ ਆਏ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ।

error: Content is protected !!