ਲੁਧਿਆਣਾ ‘ਚ ਵਪਾਰੀ ਨੂੰ ਰਸਤੇ ‘ਚ ਰੋਕ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਮੌਤ ਦੇ ਘਾਟ ਉਤਾਰਿਆ

ਲੁਧਿਆਣਾ ‘ਚ ਵਪਾਰੀ ਨੂੰ ਰਸਤੇ ‘ਚ ਰੋਕ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਮੌਤ ਦੇ ਘਾਟ ਉਤਾਰਿਆ

 

ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਮਹਾਨਗਰੀ ਵਿੱਚ ਅਪਰਾਧ ਦਾ ਗ੍ਰਾਫ ਦਿਨ ਬ ਦਿਨ ਕਾਫੀ ਵੱਧ ਗਿਆ ਹੈ। ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਇਸੇ ਤਰ੍ਹਾਂ ਦੀ ਅਪਰਾਧ ਨਾਲ ਜੁੜੀ ਇਕ ਹੋਰ ਖਬਰ ਸਾਹਮਣੇ ਆਈ ਹੈ। ਇੱਥੇ ਅੱਜ ਦੋ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਵਪਾਰੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਵਪਾਰੀ ਮਨਜੀਤ ਸਿੰਘ ਬੀਤੀ ਰਾਤ ਐਕਟਿਵਾ ’ਤੇ ਆਪਣੇ ਘਰ ਜਾ ਰਿਹਾ ਸੀ ਤਾਂ ਕੋਚਰ ਮਾਰਕੀਟ ਇਲਾਕੇ ਵਿੱਚ ਦੋ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਮਨਜੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

error: Content is protected !!