operation amritpal; ਪਪਲਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਥਾਂ-ਥਾਂ ਲੱਗੇ ਅੰਮ੍ਰਿਤਪਾਲ ਦੇ ਪੋਸਟਰ

operation amritpal; ਪਪਲਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਥਾਂ-ਥਾਂ ਲੱਗੇ ਅੰਮ੍ਰਿਤਪਾਲ ਦੇ ਪੋਸਟਰ


ਵੀਓਪੀ ਬਿਊਰੋ, ਬਟਾਲਾ: ਬੀਤੇ ਦਿਨੀਂ ਸਾਥੀ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਭਾਲ ਵੀ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਨੇ ਬਟਾਲਾ ਰੇਲਵੇ ਸਟੇਸ਼ਨ ’ਤੇ ਅੰਮ੍ਰਿਤਪਾਲ ਦੇ ਪੋਸਟਰ ਲਗਾਏ ਗਏ ਹਨ। ਅੰਮ੍ਰਿਤਪਾਲ ਸਿੰਘ ਬਾਰੇ ਸੂਚਨਾ ਦੇਣ ਵਾਲੇ ਨੂੰ ਪੁਲਿਸ ਵੱਲੋਂ ਇਨਾਮ ਦਿੱਤਾ ਜਾਵੇਗਾ। ਪੁਲਿਸ ਨੇ ਸੂਚਨਾ ਦੇਣ ਲਈ ਮੋਬਾਈਲ ਨੰਬਰ 88378-83836, 82880-75736 ਜਾਰੀ ਕੀਤੇ ਹਨ।


ਪੁਲਿਸ ਨੇ ਇਨ੍ਹਾਂ ਪੋਸਟਰਾਂ ਉਤੇ ਲਿਖਿਆ ਹੈ ਕਿ, “ਉਕਤ ਤਸਵੀਰ ਅੰਮ੍ਰਿਤਪਾਲ ਸਿੰਘ ਦੀ ਹੈ ਜੋ ਵੱਖ-ਵੱਖ ਕੇਸਾਂ ਵਿਚ ਪੁਲਿਸ ਨੂੰ ਲੋੜੀਂਦਾ ਹੈ। ਜਿਸ ਕਿਸੇ ਨੂੰ ਵੀ ਇਸ ਬਾਰੇ ਜਾਣਕਾਰੀ ਹੋਵੇ, ਉਹ ਹੇਠ ਲਿਖੇ ਨੰਬਰਾਂ ’ਤੇ ਸੂਚਿਤ ਕਰੇ। ਸੂਚਨਾ ਦੇਣ ਵਾਲੇ ਨੂੰ ਉਚਿਤ ਇਨਾਮ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਨਾਮ ਗੁਪਤ ਰੱਖਿਆ ਜਾਵੇਗਾ। ਮੋਬਾਈਲ ਨੰਬਰ 88378-83836, 82880-75736”।


ਇਸ ਸਬੰਧੀ ਡੀਐਸਪੀ ਲਲਿਤ ਕੁਮਾਰ ਦਾ ਕਹਿਣਾ ਹੈ ਕਿ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਥਾਵਾਂ ਉੱਤੇ ਵੀ ਇਹ ਪੋਸਟਰ ਲਗਾਏ ਗਏ ਹਨ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਸੋਮਵਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਫੜਿਆ ਗਿਆ ਸੀ।

error: Content is protected !!