ਚੋਰੀ ਕਰਨ ਆਇਆ ਚੋਰ ਧਰਿਆ ਗਿਆ, ਘਰਦਿਆਂ ਨੇ ਕੁੱਟ-ਕੁੱਟ ਹੀ ਮਾਰ’ਤਾ

ਚੋਰੀ ਕਰਨ ਆਇਆ ਚੋਰ ਧਰਿਆ ਗਿਆ, ਘਰਦਿਆਂ ਨੇ ਕੁੱਟ-ਕੁੱਟ ਹੀ ਮਾਰ’ਤਾ

 

ਝਾਰਖੰਡ (ਵੀਓਪੀ ਬਿਊਰੋ);ਰਾਂਚੀ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 25 ਸਾਲਾ ਨੌਜਵਾਨ ਇੱਕ ਘਰ ਵਿੱਚ ਵੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਫਿਰ ਲੋਕਾਂ ਨੇ ਉਸ ਨੂੰ ਫੜ ਕੇ ਖੰਭੇ ਨਾਲ ਬੰਨ੍ਹ ਦਿੱਤਾ। ਖੰਭੇ ਨਾਲ ਬੰਨ੍ਹ ਕੇ ਨੌਜਵਾਨ ਦੀ ਕਾਫੀ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।

ਇਹ ਘਟਨਾ ਚੰਨੋ ਥਾਣਾ ਅਧੀਨ ਪੈਂਦੇ ਪਿੰਡ ਮਹੂਟੋਲੀ ਦੀ ਹੈ। ਜਿੱਥੇ ਸ਼ੁੱਕਰਵਾਰ ਨੂੰ ਲੋਕਾਂ ਨੇ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਮੁਲਜ਼ਮ ਦੀ ਪਛਾਣ ਵਾਜਿਦ ਅੰਸਾਰੀ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਹ ਸ਼ੁੱਕਰਵਾਰ ਨੂੰ ਕੁਝ ਹੋਰ ਲੋਕਾਂ ਨਾਲ ਚੋਰੀ ਕਰਨ ਲਈ ਇੱਕ ਘਰ ਵਿੱਚ ਦਾਖਲ ਹੋਇਆ ਸੀ। ਘਰ ਦੇ ਨਾਲ ਇੱਕ ਦੁਕਾਨ ਵੀ ਲੱਗੀ ਹੋਈ ਹੈ। ਉਨ੍ਹਾਂ ਨੂੰ ਦੇਖ ਕੇ ਘਰ ਦੇ ਲੋਕਾਂ ‘ਚ ਰੌਲਾ ਪੈ ਗਿਆ, ਜਿਸ ਤੋਂ ਬਾਅਦ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ।

ਪੁਲਿਸ ਦੇ ਡਿਪਟੀ ਸੁਪਰਡੈਂਟ (ਡੀਐਸਪੀ) ਅਨੀਮੇਸ਼ ਨੈਥਾਨੀ ਨੇ ਪੀਟੀਆਈ ਨੂੰ ਦੱਸਿਆ ਕਿ ਅੰਸਾਰੀ ਨੂੰ ਲੋਕਾਂ ਨੇ ਫੜ ਲਿਆ, ਉਸ ਦੇ ਬਾਕੀ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ। ਲੋਕਾਂ ਨੇ ਅੰਸਾਰੀ ਨੂੰ ਫੜ ਕੇ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਨੌਜਵਾਨ ਨੂੰ ਛੁਡਵਾਉਣਾ ਸ਼ੁਰੂ ਕਰ ਦਿੱਤਾ। ਨੌਜਵਾਨ ਨੂੰ ਰਾਂਚੀ ਦੇ ਰਾਜੇਂਦਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਰਿਮਸ) ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੇ ਸਬੰਧ ਵਿੱਚ ਪੁਲਿਸ ਨੇ ਐਫਆਈਆਰ ਦਰਜ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

error: Content is protected !!