ਆਪਣਿਆਂ ਦੀ ਹੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਪਵਨ ਕੁਮਾਰ ਟੀਨੂੰ ਨੂੰ, ਬਸਪਾ ਨਾਲ ਇਮਾਨਦਾਰੀ ਨਾ ਦਿਖਾਉਣ ਦਾ ਭੁਗਤਿਆ ਖਮਿਆਜਾ, ਇਸ ਕਾਰਨ ਨਹੀਂ ਮਿਲੀ ਟਿਕਟ
ਜਲੰਧਰ (ਵੀਓਪੀ ਡੈਸਕ) ਜਲੰਧਰ ਦੀ ਲੋਕ ਸਭਾ ਸੀਟ ਲਈ ਉਪ ਚੋਣਾਂ ਨੂੰ ਕੇ ਸਾਰੀਆਂ ਸਿਆਸੀ ਪਾਰਟੀਆਂ ਇਸ ਸਮੇਂ ਪੂਰੀ ਜ਼ੋਰ ਅਜਮਾਈਸ਼ ਕਰ ਰਹੀਆਂ ਹਨ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਇਕ-ਇਕ ਕਰ ਕੇ ਆਪਣੇ ਉਮੀਦਵਾਰ ਵੀ ਐਲਾਨ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਇਸ ਵਾਰ ਜਲੰਧਰ ਸੀਟ ਤੋਂ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਡਾ.ਸੁਖਵਿੰਦਰ ਹਲਕੇ ਤੋਂ ਦੂਜੀ ਵਾਰ ਵਿਧਾਇਕ ਬਣੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ ਸੀ।
ਹਾਲਾਂਕਿ ਇਸ ਤੋਂ ਪਹਿਲਾਂ ਵੀ ਚਰਚਾ ਸੀ ਕਿ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਸਰਵਣ ਸਿੰਘ ਫਿਲੌਰ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਸਰਵਣ ਸਿੰਘ ਫਿਲੌਰ ਨੇ 2016 ਵਿੱਚ ਪਾਰਟੀ ਛੱਡ ਦਿੱਤੀ ਸੀ ਅਤੇ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਵਿੱਚ ਸ਼ਾਮਲ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਡਾ.ਸੁਖਵਿੰਦਰ ਸੁੱਖੀ ਮਜ਼ਬੂਤ ਉਮੀਦਵਾਰ ਸਾਬਤ ਹੋਣਗੇ ਅਤੇ ਬਸਪਾ ਵਰਕਰ ਦੇ ਦਮ ‘ਤੇ ਅਕਾਲੀ ਆਸਾਨੀ ਨਾਲ ਇਹ ਸੀਟ ਜਿੱਤ ਲੈਣਗੇ।
ਇਸ ਸਭ ਵਿਚਕਾਰ ਅੰਦਰੂਨੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਟਿਕਟ ਦੀ ਚਾਹ ਰੱਖਣ ਵਾਲੇ ਆਦਮਪੁਰ ਹਲਕੇ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੂੰ ਵੱਡਾ ਝਟਕਾ ਲੱਗਾ ਹੈ। ਪਵਨ ਕੁਮਾਰ ਟੀਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੀ ਆਗੂ ਹਨ ਪਰ ਉਨ੍ਹਾਂ ਨੇ ਆਪਣਾ ਸਿਆਸੀ ਜੀਵਨ ਬਸਪਾ ਪਾਰਟੀ ਨਾਲ ਸ਼ੁਰੂ ਕੀਤਾ ਸੀ। ਬਾਅਦ ਵਿੱਚ ਉਹ ਦਲ ਬਦਲ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਆ ਗਏ ਅਤੇ ਜਿੱਤ ਪ੍ਰਾਪਤ ਕਰ ਕੇ ਵਿਧਾਇਕ ਬਣੇ। ਇਸ ਸਭ ਵਿਚਕਾਰ ਜੋ ਦੇਖਣ ਵਿੱਚ ਆਇਆ ਹੈ ਕਿ ਪਵਨ ਕੁਮਾਰ ਟੀਨੂੰ ਨੂੰ ਆਪਣੀਆਂ ਦੀ ਹੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਿਆ ਹੈ। ਦਰਅਸਲ ਕਈ ਬਸਪਾ ਆਗੂ ਨਹੀਂ ਚਾਹੁੰਦੇ ਸਨ ਕਿ ਇਕ ਸਮੇਂ ਉਨ੍ਹਾਂ ਦਾ ਸਾਥ ਛੱਡ ਕੇ ਜਾਣ ਵਾਲੇ ਇਸ ਆਗੂ ਨੂੰ ਟਿਕਟ ਮਿਲੇ, ਇਸ ਲਈ ਹੀ ਵਿਰੋਧ ਨਾ ਹੋਵੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਨਾਮ ਨਹੀਂ ਐਲਾਨਿਆ।
ਸੂਤਰਾਂ ਮੁਤਾਬਕ ਕਈ ਬਸਪਾ ਆਗੂ ਹੀ ਨਹੀਂ ਚਾਹੁੰਦੇ ਸਨ ਕਿ ਜਲੰਧਰ ਸੀਟ ਦੇ ਲਈ ਅਕਾਲੀ ਦਲ ਪਵਨ ਕੁਮਾਰ ਟੀਨੂੰ ਨੂੰ ਉਮੀਦਵਾਰ ਐਲਾਨੇ, ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਆਪਣੀ ਵੋੋਟ ਦਾ ਇਸਤੇਮਾਲ ਪਵਨ ਕੁਮਾਰ ਟੀਨੂੰ ਲਈ ਨਹੀਂ ਕਰਨਗੇ ਕਿਉਂਕਿ ਇਹ ਆਗੂ ਕੀਤੇ ਨਾ ਕੀਤੇ ਪਵਨ ਕੁਮਾਰ ਟੀਨੂੰ ਨੂੰ ਬਸਪਾ ਤਾਂ ਦੋਸ਼ੀ ਮੰਨਦੇ ਹਨ ਕਿਉਂਕਿ ਜਦ ਬਸਪਾ ਨੇ ਉਨ੍ਹਾਂ ਨੂੰ ਇਕ ਪਹਿਚਾਣ ਦਿੱਤੀ ਸੀ ਤਾਂ ਉਹ ਪਾਰਟੀ ਬਦਲ ਗਏ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜ ਕੇ ਵਿਧਾਇਕ ਬਣੇ ਸੀ ਅਤੇ ਇਸ ਨਾਲ ਬਸਪਾ ਦੇ ਵੋਟ ਬੈਂਕ ਨੂੰ ਕਾਫ਼ੀ ਨੁਕਸਾਨ ਹੋਇਆ ਸੀ।