Toll plaza; ਮਾਨ ਸਰਕਾਰ ਨੇ ਇਕ ਹੋਰ ਟੋਲ ਪਲਾਜ਼ਾ ਕਰਵਾਇਆ ਬੰਦ

Toll plaza; ਮਾਨ ਸਰਕਾਰ ਨੇ ਇਕ ਹੋਰ ਟੋਲ ਪਲਾਜ਼ਾ ਕਰਵਾਇਆ ਬੰਦ

ਵੀਓਪੀ ਬਿਊਰੋ, ਪਟਿਆਲਾ-ਪੰਜਾਬ ਵਿਚ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਹੈ। ਭਗਵੰਤ ਮਾਨ ਸਰਕਾਰ ਵੱਲੋਂ ਇਹ ਨੌਵਾਂ ਟੋਲ ਪਲਾਜ਼ਾ ਹੈ ਜੋ ਬੰਦ ਕਰਵਾਇਆ ਗਿਆ ਹੈ। ਹੁਣ ਯਾਤਰੀਆਂ ਨੂੰ ਜੇਬ ਢਿੱਲੀ ਨਹੀਂ ਕਰਨੀ ਪਵੇਗੀ।
ਜਾਣਕਾਰੀ ਅਨੁਸਾਰ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਪਟਿਆਲਾ-ਸਮਾਣਾ ਰੋਡ ਉਪਰ ਟੋਲ ਪਲਾਜ਼ਾ ਬੰਦ ਕਰਵਾਇਾ ਗਿਆ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਹ 9ਵਾਂ ਟੋਲ ਪਲਾਜ਼ਾ ਹੈ ਜਿਸ ਨੂੰ ‘ਆਪ’ ਸਰਕਾਰ 2022 ‘ਚ ਸੱਤਾ ‘ਚ ਆਉਣ ਤੋਂ ਬਾਅਦ ਬੰਦ ਕੀਤਾ ਗਿਆ ਹੈ।


ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਇਹ ਟੋਲ ਪਲਾਜ਼ੇ ਪਹਿਲਾਂ ਵੀ ਬੰਦ ਹੋ ਸਕਦੇ ਸੀ ਪਰ ਪਿਛਲੀਆਂ ਸਰਕਾਰਾਂ ਦੌਰਾਨ ਨੇਤਾ ਇਨ੍ਹਾਂ ਕੰਪਨੀਆਂ ਕੋਲੋਂ ਆਪਣੀ ਜੇਬ ਭਰਦੇ ਰਹੇ ਤੇ ਇਨ੍ਹਾਂ ਟੋਲ ਪਲਾਜ਼ਿਆਂ ਵਾਲਿਆਂ ਨੂੰ ਲੋਕਾਂ ਨੂੰ ਲੁੱਟਣ ਦਾ ਲਾਇਸੈਂਸ ਦਿੱਤਾ ਜਾਂਦਾ ਰਿਹਾ ਪਰ ਹੁਣ ਪੰਜਾਬ ਵਿਚ ਆਪ ਦੀ ਸਰਕਾਰ ਹੈ। ਅਜਿਹਾ ਕੋਈ ਵੀ ਟੋਲ ਪਲਾਜ਼ਾ ਰਹਿਣ ਨਹੀਂ ਦਿੱਤਾ ਜਾਵੇਗਾ।

error: Content is protected !!