ਜਲੰਧਰ ਜ਼ਿਮਨੀ ਚੋਣ; ਉਮੀਦਵਾਰ ਕਰਮਜੀਤ ਚੌਧਰੀ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਕਾਂਗਰਸ ਪਾਰਟੀ ਦਾ ਸ਼ਕਤੀ ਪ੍ਰਦਰਸ਼ਨ

ਜਲੰਧਰ ਜ਼ਿਮਨੀ ਚੋਣ; ਉਮੀਦਵਾਰ ਕਰਮਜੀਤ ਚੌਧਰੀ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਕਾਂਗਰਸ ਪਾਰਟੀ ਦਾ ਸ਼ਕਤੀ ਪ੍ਰਦਰਸ਼ਨ


ਵੀਓਪੀ ਬਿਊਰੋ, ਜਲੰਧਰ : ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਅੱਜ ਤੋਂ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। ਇਸ ਪ੍ਰਕਿਰਿਆ ਵਿਚ ਸਭ ਤੋਂ ਪਹਿਲੀ ਹਾਜ਼ਰੀ ਕਾਂਗਰਸ ਪਾਰਟੀ ਨੇ ਦਰਜ ਕਰਵਾਈ ਹੈ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੀ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਵੱਲੋਂ ਸ਼ਕਤੀ ਪ੍ਰਦਰਸ਼ਨ ਵੀ ਕੀਤਾ ਗਿਆ।

ਪਾਰਟੀ ਇਕਜੁੱਟ ਨਜ਼ਰ ਆਈ। ਜਲੰਧਰ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਨਾਮਜ਼ਦਗੀ ਭਰਨ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ, ਮਹਿੰਦਰ ਸਿੰਘ ਕੇ.ਪੀ ਸਮੇਤ ਕਈ ਸੀਨੀਅਰ ਆਗੂ ਪੁੱਜੇ। ਇਸ ਦੌਰਾਨ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਨਵਜੋਤ ਸਿੰਘ ਸਿੱਧੂ ਨੇ ਨਾਮਜ਼ਦਗੀ ਭਰਨ ਸਮੇਂ ਪੁਲਿਸ ਨਾਲ ਧੱਕਾ ਮੁੱਕੀ ਕੀਤੀ। ਦੱਸ ਦੇਈਏ ਕਿ ਲੋਕ ਸਭਾ ਉਪ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।

error: Content is protected !!