ਭਾਜਪਾ ਨੂੰ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਮੋਹਿੰਦਰ ਭਗਤ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਭਾਜਪਾ ਨੂੰ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਮੋਹਿੰਦਰ ਭਗਤ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ


ਵੀਓਪੀ ਬਿਊਰੋ, ਜਲੰਧਰ-ਕਾਂਗਰਸੀ ਆਗੂ ਰਹੇ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਜਪਾ ਵਿਚ ਸੰਨ੍ਹ ਲਾ ਦਿੱਤੀ ਹੈ।ਇਸੇ ਵਿਚਾਲੇ ਜਲੰਧਰ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਤੋਂ ਭਾਜਪਾ ਦੇ ਸੀਨੀਅਰ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਚੁੱਕੇ ਹਨ। ਵਿਰੋਧੀ ਪਾਰਟੀਆਂ ਵਿਚ ਸੰਨ੍ਹਮਾਰੀ ਆਪ ਨੂੰ ਰਾਸ ਆਏਗੀ ਜਾਂ ਨਹੀਂ ਇਹ ਤਾਂ ਸਮਾਂ ਹੀ ਦੱਸੇਗਾ।

error: Content is protected !!