ਸਾਬਕਾ ਮੁੱਖ ਮੰਤਰੀ ਚੰਨੀ ਨੂੰ ‘ਆਪ’ ਸਰਕਾਰ ਦਾ ਜਵਾਬ- ਮੱਗਰਮੱਛ ਦੇ ਹੰਝੂ ਸੁਟਣ ਨਾਲ ਦਾਗ ਸਾਫ ਨਹੀਂ ਹੋਣੇ

ਸਾਬਕਾ ਮੁੱਖ ਮੰਤਰੀ ਚੰਨੀ ਨੂੰ ‘ਆਪ’ ਸਰਕਾਰ ਦਾ ਜਵਾਬ- ਮੱਗਰਮੱਛ ਦੇ ਹੰਝੂ ਸੁਟਣ ਨਾਲ ਦਾਗ ਸਾਫ ਨਹੀਂ ਹੋਣੇ

ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਚੰਨੀ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ। ਮਗਰਮੱਛ ਦੇ ਹੰਝੂ ਉਨ੍ਹਾਂ ਦੇ ਦਾਗ ਨਹੀਂ ਧੋ ਸਕਦੇ। ਜੇਕਰ ਉਹ ਸੱਚਮੁੱਚ SC-ST ਵਿਦਿਆਰਥੀਆਂ ਦੀ ਪਰਵਾਹ ਕਰਦੇ ਤਾਂ ਉਨ੍ਹਾਂ ਦੇ ਵਜ਼ੀਫ਼ੇ ਦੇ ਪੈਸੇ ਗਬਨ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦੇ। ਹੁਣ ਜਦੋਂ ਉਹ ਆਪਣੇ ਭ੍ਰਿਸ਼ਟਾਚਾਰ ਦੇ ਨਤੀਜੇ ਭੁਗਤ ਰਿਹਾ ਹੈ, ਤਾਂ ਉਹ ਸਿਰਫ਼ ਲੋਕਾਂ ਦੀ ਹਮਦਰਦੀ ਚਾਹੁੰਦਾ ਹੈ।

ਚੀਮਾ ਨੇ ਚੰਨੀ ਨੂੰ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੂੰ ਸੱਚਮੁੱਚ ਹੀ ਗਰੀਬਾਂ ਦੀ ਪਰਵਾਹ ਹੈ ਤਾਂ ਜਦੋਂ 128 ਲੋਕਾਂ ਦੀ ਨਾਜਾਇਜ਼ ਸ਼ਰਾਬ ਕਾਰਨ ਮੌਤ ਹੋ ਚੁੱਕੀ ਸੀ ਤਾਂ ਉਹ ਚੁੱਪ ਕਿਉਂ ਰਹੇ? ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਕੋਲੋਂ ਬਰਾਮਦ ਹੋਏ ਕਰੋੜਾਂ ਰੁਪਏ ਕਿੱਥੋਂ ਆਏ, ਇਹ ਪੈਸਾ ਕਿਸ ਦਾ ਸੀ? ਚੰਨੀ ਨੇ SC ਸਕਾਲਰਸ਼ਿਪ ਦੇ ਪੈਸੇ ਚੋਰੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ? ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ-ਭਾਜਪਾ ਅਤੇ ਕਾਂਗਰਸ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਸਿਖਰਾਂ ’ਤੇ ਹੈ ਅਤੇ ਲੋਕਾਂ ਨੂੰ ਕਿਸੇ ਵੀ ਸਕੀਮ ਦਾ ਲਾਭ ਨਹੀਂ ਮਿਲਿਆ। ਕਾਂਗਰਸ ਨੇ ਹਮੇਸ਼ਾ SC, ST ਅਤੇ BC ਲੋਕਾਂ ਨੂੰ ਆਪਣੀਆਂ ਵੋਟਾਂ ਲਈ ਵਰਤਿਆ, ਉਹਨਾਂ ਨੂੰ ਗੁੰਮਰਾਹ ਕੀਤਾ ਅਤੇ ਸਿਰਫ 70 ਸਾਲਾਂ ਤੱਕ ਉਹਨਾਂ ਦਾ ਸ਼ੋਸ਼ਣ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਕਾਂਗਰਸ ਨੇ ਵੋਟਰਾਂ ਨੂੰ ਲੁਭਾਉਣ ਲਈ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਪਹਿਲਾ ਐਸਸੀ ਮੁੱਖ ਮੰਤਰੀ ਬਣਾਇਆ ਸੀ। ਚੰਨੀ ਨੇ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਕੁਝ ਦਿਨ ਪਹਿਲਾਂ ਹੀ ਸਾਰੀ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਸੀ। ਇਹ ਅਨੁਸੂਚਿਤ ਜਾਤੀ ਦੇ ਲੋਕਾਂ ਪ੍ਰਤੀ ਉਨ੍ਹਾਂ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਕਾਂਗਰਸ ਦੇ ਰਾਜ ਦੌਰਾਨ ਉਨ੍ਹਾਂ ਦੇ ਮੰਤਰੀਆਂ ਨੇ ਅਨੁਸੂਚਿਤ ਜਾਤੀਆਂ ਦੇ 64 ਕਰੋੜ ਰੁਪਏ ਹੜੱਪ ਲਏ ਪਰ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਕਿਸੇ ਭ੍ਰਿਸ਼ਟ ਮੰਤਰੀ ਜਾਂ ਅਧਿਕਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।

error: Content is protected !!