ਭਾਜਪਾ ਦੇ ਯੂਥ ਆਗੂ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕਰ ਲਈ ਖ਼ੁਦਕੁਸ਼ੀ, ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦੱਸਿਆ ਕਿਉ੍ਂ ਉਠਾਇਆ ਖੌਫਨਾਕ ਕਦਮ

ਭਾਜਪਾ ਦੇ ਯੂਥ ਆਗੂ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕਰ ਲਈ ਖ਼ੁਦਕੁਸ਼ੀ, ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਦੱਸਿਆ ਕਿਉ੍ਂ ਉਠਾਇਆ ਖੌਫਨਾਕ ਕਦਮ


ਵੀਓਪੀ ਬਿਊਰੋ, ਅਮਲੋਹ : ਹਲਕਾ ਅਮਲੋਹ ਦੇ ਯੂਥ ਬੀਜੇਪੀ ਆਗੂ ਸ਼ਰਨ ਭੱਟੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸ਼ਰਨ ਭੱਟੀ ਸਾਬਕਾ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਹਨ। ਇਸ ਸਮੇਂ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਵਿੱਚ ਕੰਮ ਕਰ ਰਹੇ ਸਨ। ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਉਨ੍ਹਾਂ ਨੇ ਖੁਦਕੁਸ਼ੀ ਕਰਨ ਦਾ ਕਾਰਨ ਦੱਸਿਆ।


ਉਨ੍ਹਾਂ ਨੇ ਖੁਦਕੁਸ਼ੀ ਕਰਨ ਦਾ ਕਾਰਨ ਆਪਣੇ ਕਾਰੋਬਾਰੀ ਸਾਥੀ ਅਤੇ ਕੁਝ ਦੋਸਤਾਂ ਨੂੰ ਦੱਸਿਆ ਹੈ। ਉਨ੍ਹਾਂ ਨੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਜੀਆਰਪੀ ਅਧੀਨ ਰੇਲ ਮਾਰਗ ਉਤੇ ਰੇਲਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ ਅਤੇ ਇਸ ਦੀ ਕਾਰਵਾਈ ਵੀ ਮੰਡੀ ਗੋਬਿੰਦਗੜ੍ਹ ਥਾਣੇ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਸ਼ਰਨ ਭੱਟੀ ਦੇ ਪਰਿਵਾਰ ਨੂੰ ਸੂਚਿਤ ਕਰ ਕੇ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।


ਜਾਣਕਾਰੀ ਅਨੁਸਾਰ ਆਤਮਹੱਤਿਆ ਕਰਨ ਤੋਂ ਪਹਿਲਾਂ ਸ਼ਰਨ ਭੱਟੀ ਨੇ ਇੰਟਰਨੈੱਟ ‘ਤੇ ਪੋਸਟ ਪਾ ਕੇ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਇੱਕ ਨਿੱਜੀ ਯੂਨੀਵਰਸਿਟੀ ਦੇ ਸਕਿਓਰਿਟੀ ਸਟਾਫ਼ ਤੋਂ ਇਲਾਵਾ ਉਸ ਦੇ ਕਾਰੋਬਾਰ ਨਾਲ ਜੁੜੇ ਸਾਥੀ ਉਸ ਨੂੰ ਪਿਛਲੇ 1 ਮਹੀਨੇ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰ ਰਹੇ ਸਨ। ਉਸ ਨਾਲ ਧੋਖਾ ਹੋਇਆ ਹੈ, ਜਿਸ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪੋਸਟ ‘ਚ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਉਹ ਉਨ੍ਹਾਂ ਲੋਕਾਂ ਦੇ ਪੂਰੇ ਵੇਰਵੇ ਅਤੇ ਨਾਂ ਦੱਸਣ ਤੋਂ ਬਾਅਦ ਜਾਵੇਗਾ, ਜਿਨ੍ਹਾਂ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

error: Content is protected !!