Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
April
17
ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਿਫ਼ਤਾਰੀ ਬਾਰੇ ਸੁਖਬੀਰ ਬਾਦਲ ਨੇ ਕਹੀ ਵੱਡੀ ਗੱਲ, ਕਿਹਾ-ਭਗਵੰਤ ਮਾਨ ਕੋਲੋਂ ਜਲਦ ਹੋਵੇ ਪੁੱਛਗਿੱਛ
Latest News
National
Punjab
ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਿਫ਼ਤਾਰੀ ਬਾਰੇ ਸੁਖਬੀਰ ਬਾਦਲ ਨੇ ਕਹੀ ਵੱਡੀ ਗੱਲ, ਕਿਹਾ-ਭਗਵੰਤ ਮਾਨ ਕੋਲੋਂ ਜਲਦ ਹੋਵੇ ਪੁੱਛਗਿੱਛ
April 17, 2023
Voice of Punjab
ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਿਫ਼ਤਾਰੀ ਬਾਰੇ ਸੁਖਬੀਰ ਬਾਦਲ ਨੇ ਕਹੀ ਵੱਡੀ ਗੱਲ, ਕਿਹਾ-ਭਗਵੰਤ ਮਾਨ ਕੋਲੋਂ ਜਲਦ ਹੋਵੇ ਪੁੱਛਗਿੱਛ
ਵੀਓਪੀ ਬਿਊਰੋ, ਜਲੰਧਰ-ਸ਼ਰਾਬ ਨੀਤੀ ਨੂੰ ਲੈ ਕੇ ਸੀਬੀਆਈ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਲਬ ਕਰਨ ਦੇ ਮਾਮਲੇ ਵਿਚ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉਤੇ ਨਿਸ਼ਾਨੇ ਵਿਨ੍ਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗ੍ਰਿਫਤਾਰੀ ਬਾਰੇ ਵੀ ਵੱਡੀ ਗੱਲ ਕਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਤਲਬ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਤੋਂ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ।
ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸੀਬੀਆਈ ਨੇ ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਦਿੱਲੀ ਆਬਕਾਰੀ ਮਾਮਲੇ ਵਿਚ ਪੁੱਛ-ਪੜਤਾਲ ਕੀਤੀ ਹੈ, ਉਸੇ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਕੀਤੀ ਜਾਵੇ। ਜਲੰਧਰ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਹਾਜ਼ਰੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਤੋਂ ਪੁੱਛ-ਪੜਤਾਲ ਹੁੰਦੀ ਹੈ ਤਾਂ ਉਹ ਵੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੀ ਨੀਤੀ ਵਾਂਗ ਪੰਜਾਬ ਦੀ ਆਪ ਸਰਕਾਰ ਨੇ ਸਾਰਾ ਕਾਰੋਬਾਰ ਕੁਝ ਚੋਣਵੇਂ ਠੇਕੇਦਾਰਾਂ ਹਵਾਲੇ ਕਰ ਕੇ ਸ਼ਰਾਬ ਦੇ ਕਾਰੋਬਾਰ ਉਤੇ ਏਕਾਧਿਕਾਰ ਕਾਇਮ ਕਰਵਾ ਦਿੱਤਾ ਹੈ। ਇਨ੍ਹਾਂ ਵਿਚੋਂ ਦੋ ਠੇਕੇਦਾਰਾਂ ਬ੍ਰਿੰਡਕੋ ਤੇ ਆਨੰਤ ਵਾਈਨਜ਼, ਜਿਨ੍ਹਾਂ ਕੋਲ ਅੱਧਾ ਸ਼ਰਾਬ ਕਾਰੋਬਾਰ ਹੈ, ਨੂੰ ਦਿੱਲੀ ਵਿਚ ਵੀ ਸ਼ਰਾਬ ਦੇ ਕਾਰੋਬਾਰ ਵਿਚ ਵੱਡਾ ਹਿੱਸਾ ਪ੍ਰਾਪਤ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਅਰਵਿੰਦ ਕੇਜਰੀਵਾਲ ਨੂੰ ਪੜਤਾਲ ਵਾਸਤੇ ਸੱਦਣ ’ਤੇ ਪੰਜਾਬ ਦੇ ਮੁੱਖ ਮੰਤਰੀ ਦੇ ਤੁਰੰਤ ਦਿੱਲੀ ਪੁੱਜਣ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੇਕਰ ਕੋਈ ਵੀ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਤੇ ਇੱਥੇ ਕਲਾਕਾਰਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਨੂੰ ਵੀ ਨਹੀਂ ਬਖਸ਼ਿਆ ਗਿਆ।
Post navigation
ਹੈਵਾਨ ਪਤੀ ਦੀ ਕਰਤੂਤ; ਪਤਨੀ ਨੂੰ ਦਿੱਤੇ ਦੋ ਬਦਲ, ਪੇਕੇ ਘਰੋਂ ਪੈਸੇ ਲਿਆ ਜਾਂ ਜੇਠ ਨਾਲ ਸਬੰਧ ਬਣਾ, ਮਨ੍ਹਾ ਕੀਤਾ ਤਾਂ ਮਾਰ ਮਾਰ ਪਾ ਦਿੱਤੇ ਨਿਸ਼ਾਨ
छट्टी मयंक शर्मा पेटिंग प्रतियोगिता में 1500 प्रतिभागियो ने कैनवेस पर बिखेरी प्रतिभा, 55 स्कूलो ने लिया हिस्सा
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us