ਆਸਟ੍ਰੇਲੀਆ ਵਿਚ ਪੜ੍ਹਨ ਜਾਣ ਦੇ ਚਾਹਵਾਨਾਂ ਲਈ ਮਾੜੀ ਖਬਰ, ਇਨ੍ਹਾਂ ਯੂਨੀਵਰਸਿਟੀਜ਼ ਨੇ ਭਾਰਤੀ ਵਿਦਿਆਰਥੀਆਂ ਉਤੇ ਲਾਈ ਪਾਬੰਦੀ

ਆਸਟ੍ਰੇਲੀਆ ਵਿਚ ਪੜ੍ਹਨ ਜਾਣ ਦੇ ਚਾਹਵਾਨਾਂ ਲਈ ਮਾੜੀ ਖਬਰ, ਇਨ੍ਹਾਂ ਯੂਨੀਵਰਸਿਟੀਜ਼ ਨੇ ਭਾਰਤੀ ਵਿਦਿਆਰਥੀਆਂ ਉਤੇ ਲਾਈ ਪਾਬੰਦੀ


ਵੀਓਪੀ ਬਿਊਰੋ, ਇੰਟਰਨੈਸ਼ਨਲ :ਆਸਟ੍ਰੇਲੀਆ ਵਿਚ ਪੜ੍ਹਾਈ ਕਰਨ ਜਾਣ ਦੇ ਚਾਹਵਾਨਾਂ ਲਈ ਮਾੜੀ ਖਬਰ ਹੈ। ਆਸਟ੍ਰੇਲੀਆ ਦੀਆਂ ਘੱਟੋ-ਘੱਟ ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿਤੀ ਹੈ। ਇਨ੍ਹਾਂ ਵਿਚ ਪੰਜਾਬ, ਹਰਿਆਣਾ ਸਮੇਤ ਭਾਰਤ ਦੇ ਕਈ ਹੋਰ ਸੂਬੇ ਵੀ ਸ਼ਾਮਲ ਹਨ। ਆਸਟ੍ਰੇਲੀਆ ਵਿਚ ਇਸ ਸਾਲ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2019 ਦੇ ਸਭ ਤੋਂ ਤੋਂ ਵੱਧ 75,000 ਦੇ ਅੰਕੜੇ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਇਹ ਫੈਸਲਾ ਜਾਅਲੀ ਅਰਜ਼ੀਆਂ ਦੀ ਵਧੀ ਗਿਣਤੀ ਕਾਰਨ ਲਿਆ ਿਗਆ ਹੈ।


ਸਿਡਨੀ ਮਾਰਨਿੰਗ ਹੇਰਾਲਡ ਅਖ਼ਬਾਰ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਦੀ ਗਿਣਤੀ ਵਿੱਚ ਮੌਜੂਦਾ ਵਾਧੇ ਨੇ ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਪ੍ਰਭਾਵਿਤ ਕੀਤਾ ਹੈ। ਇਸ ਨਾਲ ਦੇਸ਼ ਦੇ ਮੁਨਾਫ਼ੇ ਵਾਲੇ ਅੰਤਰਰਾਸ਼ਟਰੀ ਸਿੱਖਿਆ ਬਾਜ਼ਾਰ ‘ਤੇ ਸੰਭਾਵੀ ਲੰਬੇ ਸਮੇਂ ਦੇ ਪ੍ਰਭਾਵਾਂ ਬਾਰੇ ਸੰਸਦ ਮੈਂਬਰਾਂ ਅਤੇ ਸਿੱਖਿਆ ਖੇਤਰ ਦੀਆਂ ਚਿੰਤਾਵਾਂ ਵਿਚ ਵੀ ਵਾਧਾ ਹੋਇਆ ਹੈ।ਗਲੋਬਲ ਐਜੂਕੇਸ਼ਨ ਫਰਮ ਨੇਵਿਟਾਸ ਤੋਂ ਜੋਨ ਚਿਊ ਨੇ ਕਿਹਾ ਕਿ ਆਸਟ੍ਰੇਲੀਆ ‘ਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਉਮੀਦ ਤੋਂ ਕਿਤੇ ਵੱਧ ਹੈ। ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਗਿਣਤੀ ਕਾਫੀ ਵਧੇਗੀ ਪਰ ਇਸ ਦੇ ਨਾਲ ਹੀ ਜਾਅਲੀ ਵਿਦਿਆਰਥੀਆਂ ਦੀ ਗਿਣਤੀ ਵਿਚ ਵੀ ਇਜ਼ਾਫ਼ਾ ਹੋਇਆ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇਸ ਸਥਿਤੀ ਨਾਲ ਨਜਿੱਠਣ ਲਈ, ਕਈ ਯੂਨੀਵਰਸਿਟੀਆਂ ਹੁਣ ਪਾਬੰਦੀਆਂ ਲਗਾ ਰਹੀਆਂ ਹਨ।
ਦਿ ਏਜ ਅਤੇ ਸਿਡਨੀ ਮਾਰਨਿੰਗ ਹੇਰਾਲਡ ਅਖਬਾਰਾਂ ਦੇ ਅਨੁਸਾਰ, ਵਿਕਟੋਰੀਆ ਯੂਨੀਵਰਸਿਟੀ, ਐਡਿਥ ਕੋਵਨ ਯੂਨੀਵਰਸਿਟੀ, ਵੋਲੋਂਗੌਂਗ ਯੂਨੀਵਰਸਿਟੀ, ਟੋਰੇਨਸ ਯੂਨੀਵਰਸਿਟੀ ਅਤੇ ਸਾਊਥ ਕਰਾਸ ਯੂਨੀਵਰਸਿਟੀ ਨੇ ਭਾਰਤੀ ਵਿਦਿਆਰਥੀਆਂ ਦੀਆਂ ਅਰਜ਼ੀਆਂ ‘ਤੇ ਪਾਬੰਦੀ ਲਾਉਣ ਦੀ ਕਾਰਵਾਈ ਕੀਤੀ ਹੈ।


ਫਰਵਰੀ ਵਿੱਚ, ਪਰਥ ਸਥਿਤ ਐਡਿਥ ਕੋਵਨ ਯੂਨੀਵਰਸਿਟੀ ਨੇ ਭਾਰਤ ਦੇ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਬਿਨੈਕਾਰਾਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ, ਮਾਰਚ ਵਿੱਚ, ਵਿਕਟੋਰੀਆ ਯੂਨੀਵਰਸਿਟੀ ਨੇ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਸਮੇਤ ਅੱਠ ਭਾਰਤੀ ਸੂਬਿਆਂ ਦੇ ਵਿਦਿਆਰਥੀਆਂ ਦੀਆਂ ਅਰਜ਼ੀਆਂ ‘ਤੇ ਪਾਬੰਦੀਆਂ ਵਧਾ ਦਿੱਤੀਆਂ। ਇਹ ਪਾਬੰਦੀ ਕਿੰਨੀ ਦੇਰ ਲਈ ਰਹਿੰਦੀ ਹੈ ਇਹ ਸਮਾਂ ਹੀ ਦੱਸੇਗਾ।

error: Content is protected !!