ਇਕ ਹੋਰ ਸੀਨੀਅਰ ਨੇਤਾ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ, ਪਾਰਟੀ ਨੂੰ ਲੱਗਾ ਵੱਡਾ ਝਟਕਾ

ਇਕ ਹੋਰ ਸੀਨੀਅਰ ਨੇਤਾ ਨੇ ਛੱਡਿਆ ਸ਼੍ਰੋਮਣੀ ਅਕਾਲੀ ਦਲ, ਪਾਰਟੀ ਨੂੰ ਲੱਗਾ ਵੱਡਾ ਝਟਕਾ


ਵੀਓਪੀ ਬਿਊਰੋ, ਲੁਧਿਆਣਾ -ਇਕ ਹੋਰ ਸੀਨੀਅਰ ਨੇਤਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਅਟਵਾਲ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਸੀਨੀਅਰ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਭਾਜਪਾ ਨੇ ਜਲੰਧਰ ਜ਼ਿਮਨੀ ਚੋਣ ‘ਚ ਮੇਰੇ ਬੇਟੇ ਨੂੰ ਉਮੀਦਵਾਰ ਬਣਾ ਕੇ ਸਨਮਾਨਿਤ ਕੀਤਾ, ਮੇਰੇ ਦੋਵੇਂ ਬੇਟੇ ਅਤੇ ਭਤੀਜਾ ਭਾਜਪਾ ‘ਚ ਸ਼ਾਮਲ ਹੋਏ, ਮੈਂ ਨੈਤਿਕ ਆਧਾਰ ‘ਤੇ ਅਕਾਲੀ ਦਲ ਛੱਡ ਕੇ ਪਾਰਟੀ ਪ੍ਰਧਾਨ ਨੂੰ ਅਸਤੀਫਾ ਭੇਜ ਦਿੱਤਾ ਹੈ।


ਦੱਸਣਯੋਗ ਹੈ ਕਿ ਡਾ.ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇੰਦਰ ਇਕਬਾਲ ਨੂੰ ਜ਼ਿਮਨੀ ਚੋਣਾਂ ਲਈ ਉਮੀਦਵਾਰ ਵੱਜੋਂ ਭਾਜਪਾ ਨੇ ਉਮੀਦਵਾਰ ਵੀ ਐਲਾਨਿਆ ਗਿਆ ਹੈ। ਚਰਨਜੀਤ ਸਿੰਘ ਅਟਵਾਲ 2 ਵਾਰ ਐੱਮ. ਪੀ. ਅਤੇ ਤਿੰਨ ਵਾਰ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 2 ਵਾਰ ਸਪੀਕਰ ਅਤੇ ਇਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ। ਚਰਨਜੀਤ ਅਟਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਛੱਡਣਾ ਪਾਰਟੀ ਲਈ ਵੱਡਾ ਝਟਕਾ ਹੈ।

error: Content is protected !!