ਲੰਡਨ ਜਾਣ ਲਈ ਹਵਾਈ ਅੱਡੇ ਪੁੱਜੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅਥਾਰਟੀ ਨੇ ਰੋਕਿਆ, ਕੀਤੀ ਜਾ ਰਹੀ ਪੁੱਛਗਿੱਛ

ਲੰਡਨ ਜਾਣ ਲਈ ਹਵਾਈ ਅੱਡੇ ਪੁੱਜੀ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅਥਾਰਟੀ ਨੇ ਰੋਕਿਆ, ਕੀਤੀ ਜਾ ਰਹੀ ਪੁੱਛਗਿੱਛ


ਵੀਓਪੀ ਬਿਊਰੋ, ਅੰਮ੍ਰਿਤਸਰ- ਤਕਰੀਬਨ ਇਕ ਮਹੀਨੇ ਤੋਂ ਫਰਾਰ ਚੱਲ ਰਹੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਏਅਰਪੋਰਟ ਅਥਾਰਟੀ ਵੱਲੋਂ ਰੋਕਿਆ ਗਿਆ ਹੈ। ਕਿਰਨਦੀਪ ਕੌਰ ਤੋਂ ਏਅਰਪੋਰਟ ‘ਤੇ ਪੁੱਛਗਿਛ ਕੀਤੀ ਜਾ ਰਹੀ ਹੈ। ਉਹ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਜਾ ਰਹੀ ਸੀ।


ਕਿਰਨਦੀਪ ਸਵੇਰੇ 11.30 ਵਜੇ ਅੰਮ੍ਰਿਤਸਰ ਏਅਰਪੋਰਟ ਪਹੁੰਚੀ। ਉਨ੍ਹਾਂ ਦੁਪਹਿਰ 1.30 ਵਜੇ ਲੰਡਨ ਲਈ ਫਲਾਈਟ ਫੜਨੀ ਸੀ। ਇਮੀਗ੍ਰੇਸ਼ਨ ਵਿਭਾਗ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਬਿਆਨ ਜਾਰੀ ਕੀਤਾ ਹੈ ਕਿ ਉਨ੍ਹਾਂ ਨੇ ਕਿਰਨਦੀਪ ਕੌਰ ਨੂੰ ਨਜ਼ਰਬੰਦ ਨਹੀਂ ਕੀਤਾ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪਹਿਲਾਂ ਜਾਰੀ ਕੀਤੇ ਲੁੱਕਆਊਟ ਨੋਟਿਸ ਦੇ ਆਧਾਰ ‘ਤੇ ਉਸ ਨੂੰ ਫਲਾਈਟ ‘ਚ ਸਵਾਰ ਹੋਣ ਤੋਂ ਰੋਕ ਦਿੱਤਾ ਸੀ। ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਨਹੀਂ ਲਿਆ ਹੈ।ਏਅਰਪੋਰਟ ਅਥਾਰਟੀ ਨੇ ਫਿਲਹਾਲ ਉਨ੍ਹਾਂ ਨੂੰ ਰੋਕਿਆ ਹੋਇਆ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

error: Content is protected !!