Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
April
20
ਗੈਂਗਸਟਰ ਮੁੱਖਤਾਰ ਅੰਸਾਰੀ ਦੇ ਮਾਮਲੇ ਵਿਚ ਵਕੀਲ ਦੀ 55 ਲੱਖ ਫੀਸ ਭਰਨ ਤੋਂ ਮਾਨ ਸਰਕਾਰ ਨੇ ਕੀਤਾ ਇਨਕਾਰ, ਕਿਹਾ-ਜਿਹੜੇ ਨੇਤਾਵਾਂ ਨੇ ਵਕੀਲ ਨਿਯੁਕਤ ਕੀਤਾ ਉਹ ਭਰਨਗੇ !
Latest News
Punjab
ਗੈਂਗਸਟਰ ਮੁੱਖਤਾਰ ਅੰਸਾਰੀ ਦੇ ਮਾਮਲੇ ਵਿਚ ਵਕੀਲ ਦੀ 55 ਲੱਖ ਫੀਸ ਭਰਨ ਤੋਂ ਮਾਨ ਸਰਕਾਰ ਨੇ ਕੀਤਾ ਇਨਕਾਰ, ਕਿਹਾ-ਜਿਹੜੇ ਨੇਤਾਵਾਂ ਨੇ ਵਕੀਲ ਨਿਯੁਕਤ ਕੀਤਾ ਉਹ ਭਰਨਗੇ !
April 20, 2023
Voice of Punjab
ਗੈਂਗਸਟਰ ਮੁੱਖਤਾਰ ਅੰਸਾਰੀ ਦੇ ਮਾਮਲੇ ਵਿਚ ਵਕੀਲ ਦੀ 55 ਲੱਖ ਫੀਸ ਭਰਨ ਤੋਂ ਮਾਨ ਸਰਕਾਰ ਨੇ ਕੀਤਾ ਇਨਕਾਰ, ਕਿਹਾ-ਜਿਹੜੇ ਨੇਤਾਵਾਂ ਨੇ ਵਕੀਲ ਨਿਯੁਕਤ ਕੀਤਾ ਉਹ ਭਰਨਗੇ !
ਵੀਓਪੀ ਬਿਊਰੋ, ਚੰਡੀਗੜ੍ਹ-ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ। ਯੂਪੀ ਦੇ ਖਤਰਨਾਕ ਗੈਂਗਸਟਰ ਤੇ ਨੇਤਾ ਮੁੱਖਤਾਰ ਅੰਸਾਰੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜਨ ਲਈ ਨਿਯੁਕਤ ਕੀਤੇ ਗਏ ਵਕੀਲ ਨੂੰ 55 ਲੱਖ ਰੁਪਏ ਫੀਸ ਦੇਣ ਤੋਂ ਆਪ ਸਰਕਾਰ ਨੇ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਸਬੰਧੀ ਕਰੀਬ 55 ਲੱਖ ਰੁਪਏ ਦੀ ਅਦਾਇਗੀ ਵਾਲੀ ਫਾਈਲ ਵਾਪਸ ਮੋੜ ਦਿੱਤੀ ਗਈ ਹੈ। ਵਕੀਲ ਨੂੰ ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਕੀਤਾ ਗਿਆ ਸੀ। ਇਸ ਵਕੀਲ ਦੀ ਹਰ ਪੇਸ਼ੀ ਪੰਜਾਬ ਸਰਕਾਰ ਨੂੰ ਕਰੀਬ 11 ਲੱਖ ਰੁਪਏ ਵਿੱਚ ਪਈ ਸੀ।
ਦੱਸ ਦੇਈਏ ਕਿ ਮੁੱਖਤਾਰ ਅੰਸਾਰੀ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਕਰੀਬ ਸਵਾ ਦੋ ਸਾਲ (2019-2021) ਬੰਦ ਰਿਹਾ ਸੀ। ਪੰਜਾਬ ਪੁਲਿਸ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਉੱਤਰ ਪ੍ਰਦੇਸ਼ ਤੋਂ ਲਿਆਈ ਸੀ। ਮੋਹਾਲੀ ਪੁਲਿਸ ਨੇ ਇੱਕ ਬਿਲਡਰ ਦੀ ਸ਼ਿਕਾਇਤ ’ਤੇ ਮੁੱਖਤਾਰ ਅੰਸਾਰੀ ਖਿਲਾਫ਼ ਮਾਮਲਾ ਦਰਜ ਕੀਤਾ ਸੀ।
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ, “ਯੂਪੀ ਦੇ ਅਪਰਾਧੀ ਨੂੰ ਰੋਪੜ ਜੇਲ੍ਹ ਵਿਚ ਸੁੱਖ-ਸਹੂਲਤਾਂ ਦੇ ਕੇ ਰੱਖਿਆ ਗਿਆ। 48 ਵਾਰ ਵਾਰੰਟ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀਂ ਕੀਤਾ। ਮਹਿੰਗੇ ਵਕੀਲ ਕੀਤੇ ਤੇ ਖ਼ਰਚਾ 55 ਲੱਖ। ਮੈਂ ਲੋਕਾਂ ਦੇ ਟੈਕਸ ਵਿੱਚੋਂ ਖ਼ਰਚੇ ਵਾਲੀ ਫ਼ਾਈਲ ਵਾਪਸ ਮੋੜ ਦਿੱਤੀ। ਜਿਹੜੇ ਮੰਤਰੀਆਂ ਦੇ ਹੁਕਮਾਂ ਉਤੇ ਇਹ ਫੈਸਲਾ ਹੋਇਆ ਖਰਚਾ ਉਹਨਾਂ ਤੋਂ ਵਸੂਲਣ ਦੀ ਰਵਾਇਤ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।”a
Post navigation
ਦੁਖਦਾਈ ਖਬਰ; ਅੱਜ ਸਵੇਰੇ ਪਰਤਣਾ ਸੀ ਸਵਦੇਸ਼, ਇਟਲੀ ਵਿਚ ਹੋ ਗਈ ਨੌਜਵਾਨ ਦੀ ਮੌਤ, ਪਿੰਡ ਵਿਚ ਛਾਇਆ ਮਾਤਮ
ਵਿਆਹ ਸਮਾਗਮ ਵਿਚ ਮਚਿਆ ਚੀਕ ਚਿਹਾੜਾ, ਵਿਆਹ ਦੀਆਂ ਰਸਮਾਂ ਨਿਭਾਉਂਦਿਆਂ ਗਈ ਲਾਈਟ, ਸਿਰਫਿਰੇ ਨੇ ਲਾੜਾ-ਲਾੜੀ ਉਤੇ ਸੁਟਿਆ ਤੇਜ਼ਾਬ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us