ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਚੜ੍ਹਦੀ ਜਵਾਨੀ ਮੌਤ ਦੇ ਮੂੰਹ ਵਿਚ ਗਿਆ ਸੁੱਖਾਂ ਸੁਖ ਲਿਆ ਪੁੱਤ, ਪਰਿਵਾਰ ਉਤੇ ਟੁੱਟਿਆ ਦੁੱਖਾਂ ਦਾ ਪਹਾੜ

ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਚੜ੍ਹਦੀ ਜਵਾਨੀ ਮੌਤ ਦੇ ਮੂੰਹ ਵਿਚ ਗਿਆ ਸੁੱਖਾਂ ਸੁਖ ਲਿਆ ਪੁੱਤ, ਪਰਿਵਾਰ ਉਤੇ ਟੁੱਟਿਆ ਦੁੱਖਾਂ ਦਾ ਪਹਾੜ

ਵੀਓਪੀ ਬਿਊਰੋ, ਫਿਰੋਜ਼ਪੁਰ : ਪੰਜਾਬ ਵਿਚ ਨਸ਼ਿਆਂ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹਰ ਰੋਜ਼ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਪੰਜਾਬ ਦੇ ਨੌਜਵਾਨ ਆਪਣੀਆਂ ਜਾਨਾਂ ਗਵਾ ਰਹੇ ਹਨ। ਹੁਣ ਅਜਿਹਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ, ਇਥੇ ਨਸ਼ੇ ਦੀ ਓਵਰਡੋਜ਼ ਨਾਲ ਚੜ੍ਹਦੀ ਜਵਾਨੀ ਇਕ ਨੌਜਵਾਨ ਪੁੱਤ ਮੌਤ ਦੇ ਮੂੰਹ ਵਿਚ ਚਲਾ ਗਿਆ ਹੈ।


ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (20) ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਸਾਦਿਕ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਮਨਪ੍ਰੀਤ ਨਸ਼ੇ ਕਰਨ ਦਾ ਆਦੀ ਸੀ। ਬੀਤੇ ਦਿਨੀਂ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਉਸਦੀ ਜਾਨ ਚਲੀ ਗਈ। ਉਸ ਦੀ ਲਾਸ਼ ਗੁਰਹਰਸਾਏ ‘ਚ ਮਿਲੀ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਪਿੰਡ ਵਿਚ ਸੋਗ ਦੀ ਲਹਿਰ ਹੈ।

error: Content is protected !!