ਵਿਆਹ ਤੋਂ ਸਾਲ ਬਾਅਦ ਹੀ ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਵਿਆਹ ਤੋਂ ਸਾਲ ਬਾਅਦ ਹੀ ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਜੀਵਨ ਲੀਲ੍ਹਾ ਸਮਾਪਤ, ਮਰਨ ਤੋਂ ਪਹਿਲਾਂ ਬਣਾਈ ਵੀਡੀਓ


ਵੀਓਪੀ ਬਿਊਰੋ, ਅੰਮ੍ਰਿਤਸਰ : ਅੰਮ੍ਰਿਤਸਰ ‘ਚ ਇਕ ਵਿਆਹੁਤਾ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਉਤੇ ਉਸ ਨੂੰ ਤੰਗ ਕਰਨ ਦੇ ਦੋਸ਼ ਲਾਏ ਹਨ।। ਮ੍ਰਿਤਕਾ ਦੀ ਉਮਰ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਲੜਕੀ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਸ ਦੀ ਲੜਕੀ ਦਾ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੇ ਸਹੁਰੇ ਵਾਲੇ ਉਸ ਨੂੰ ਬਹੁਤ ਤੰਗ ਕਰਦੇ ਸਨ।

ਇਸ ਕਾਰਨ ਉਸ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਨੇ ਮਰਨ ਤੋਂ ਪਹਿਲਾਂ ਆਪਣੀ ਵੀਡੀਓ ਵੀ ਬਣਾਈ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲੜਕੀ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!