ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ ਮੋਗਾ ਜੋਨ ਵਲੋਂ ਅਧਿਆਪਕ ਸਨਮਾਨ ਸਮਾਰੋਹ ਦਾ ਕੀਤਾ ਗਿਆ ਆਯੋਜਨ

ਸਟੱਡੀ ਸਰਕਲ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਸਕੂਲਾਂ ਤੋਂ 120 ਮਿਹਨਤੀ ਅਧਿਆਪਕਾਂ ਅਤੇ 20 ਵਿਸੇਸ਼ ਮਹਿਮਾਨਾਂ ਨੂੰ ਕੀਤਾ ਸਨਮਾਨਿਤ-ਪ੍ਰੀਤਮ ਸਿੰਘ ਫਤਿਹਗੜ੍ਹ ਪੰਜਤੂਰ

ਫਿਰੋਜ਼ਪੁਰ ( ਜਤਿੰਦਰ ਪਿੰਕਲ) ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਲਈ 1972 ਤੋਂ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ ਮੋਗਾ ਜ਼ੋਨ ਵੱਲੋ ਸਮਾਜ ਦੇ ਨਿਰਮਾਤਾ, ਬੱਚਿਆਂ ਨੂੰ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਮਿਹਨਤ ਕਰਵਾਉਣ ਅਤੇ ਉਹਨਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਲਈ ਕੰਮ ਕਰਨ ਵਾਲੇ ਅਧਿਆਪਕ ਸਾਹਿਬਾਨਾਂ ਲਈ ‘ਅਧਿਆਪਕ ਸਨਮਾਨ ਸਮਾਰੋਹ’ ਦਾ ਆਯੋਜਨ ਸਥਾਨਕ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਭਵਨ, ਜ਼ੀਰਾ ਰੋਡ ਵਿਖੇ ਕੀਤਾ ਗਿਆ, ਇਸ ਪ੍ਰੋਗਰਾਮ ਵਿੱਚ ਨੈਸ਼ਨਲ ਅਵਾਰਡੀ ਡਾ.ਸਤਿੰਦਰ ਸਿੰਘ, ਪ੍ਰਿੰਸੀਪਲ ਸ਼੍ਰੀ ਕੋਮਲ ਅਰੋੜਾ, ਸਟੇਟ ਅਵਾਰਡੀ ਰਵੀ ਇੰਦਰ ਸਿੰਘ, ਸਟੇਟ ਅਵਾਰਡੀ ਰਜਿੰਦਰ ਸਿੰਘ ਰਾਜਾ, ਸ.ਭਗਵਾਨ ਸਿੰਘ ਜੀ ਪ੍ਰਧਾਨ ਸ਼ਹੀਦ ਊਧਮ ਸਿੰਘ ਭਵਨ, ਪ੍ਰਿੰਸੀਪਲ ਮੈਡਮ ਸਤਿੰਦਰਜੀਤ ਕੌਰ, ਸਕੂਲ ਮੁਖੀ ਸ਼੍ਰੀਮਤੀ ਰਮਿੰਦਰ ਕੌਰ, ਸਕੂਲ ਮੁਖੀ ਸ.ਬੇਅੰਤ ਸਿੰਘ, ਸਰਬਜੀਤ ਸਿੰਘ ਬੇਦੀ ਸਾਬਕਾ ਡਿਪਟੀ ਡਾਇਰੈਕਟਰ ਨਹਿਰੂ ਯੁਵਾ ਕੇਂਦਰ, ਸ.ਬਲਜੀਤ ਸਿੰਘ ਪ੍ਰਧਾਨ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ| ਸਮਾਗਮ ਵਿੱਚ ਸ. ਨਰਿੰਦਰਪਾਲ ਸਿੰਘ ਜੀ ਮੁੱਖ ਬੁਲਾਰੇ ਵਜੋਂ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਸ. ਰਵੀ ਇੰਦਰ ਸਿੰਘ ਨੇ ਆਏ ਹੋਏ ਸਮੂਹ ਅਧਿਆਪਕਾਂ ਤੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਆਖ ਕੇ ਕੀਤੀ। ਸ. ਕੁਲਵਿੰਦਰ ਸਿੰਘ ਜੀ ਨੇ ਅਧਿਆਪਨ ਇੱਕ ਬਖਸ਼ਿਸ਼ ਵਿਸ਼ੇ ‘ਤੇ ਗੱਲਬਾਤ ਕਰਦਿਆਂ ਆਖਿਆ ਕਿ ਅਧਿਆਪਨ ਕੇਵਲ ਕਿੱਤਾ ਨਾ ਹੋ ਕੇ ਸਮਾਜ ਵਿੱਚ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਹਨਾਂ ਵਿਦਿਆਰਥੀਆਂ ਵਿੱਚ ਹੋ ਰਹੇ ਨੈਤਿਕ ਪਤਨ ਕਾਰਨ ਸਮਾਜ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਸਮੂਹ ਅਧਿਆਪਕਾਂ ਨੂੰ ਇਹਨਾਂ ਸਮੱਸਿਆਵਾਂ ਦੇ ਹੱਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਇਸ ਸਮੇਂ ਮੁੱਖ ਬੁਲਾਰੇ ਸ. ਨਰਿੰਦਰਪਾਲ ਸਿੰਘ ਜੀ ਨੇ ਆਪਣੇ ਭਾਸ਼ਣ ਦੌਰਾਨ ਅਧਿਆਪਕ ਵਰਗ ਦੀਆਂ ਸਮਾਜ ਪ੍ਰਤੀ ਬਣਦੀਆਂ ਜ਼ਿੰਮੇਵਾਰੀਆਂ ਦ੍ਰਿੜ੍ਹ ਕਰਾਉਂਦਿਆਂ ਆਖਿਆ ਕਿ ਅਧਿਆਪਕ ਉਹ ਪੁੱਲ ਹੁੰਦੇ ਹਨ, ਜਿਨ੍ਹਾਂ ਤੋਂ ਲੰਘ ਕੇ ਵਿਦਿਆਰਥੀ ਆਪਣੇ ਜੀਵਨ ਦੇ ਨਿਸ਼ਾਨਿਆਂ ਤੱਕ ਪਹੁੰਚਦੇ ਹਨ। ਵਿਦਿਆਰਥੀ ਜੀਵਨ ਦਾ ਬਹੁਤ ਸਾਰਾ ਸਮਾਂ ਵਿਦਿਅਕ ਅਦਾਰਿਆਂ ਵਿੱਚ ਬੀਤਣ ਕਰਕੇ ਅਧਿਆਪਕਾਂ ਦੀ ਨਿੱਜੀ ਸ਼ਖ਼ਸੀਅਤ ਦਾ ਚੌਖਾ ਪ੍ਰਭਾਵ ਉਸਦੀ ਸ਼ਖ਼ਸੀਅਤ ਤੇ ਪੈਂਦਾ ਹੈ। ਉਹਨਾਂ ਇਤਿਹਾਸਕ ਹਵਾਲੇ ਦਿੰਦਿਆਂ ਦੱਸਿਆ ਸੰਪੂਰਨ ਗੁਣਾਂ ਵਾਲੇ ਅਧਿਆਪਕ ਹੀ ਚੰਗੀ ਜੀਵਨ ਜਾਚ ਵਾਲੇ ਵਿਦਿਆਰਥੀ ਪੈਦਾ ਕਰਨ ਦੇ ਸਮਰੱਥ ਹੋ ਸਕਦੇ ਹਨ। ਇਸ ਮੌਕੇ ਸ. ਮਨਜੀਤ ਸਿੰਘ ਪ੍ਰਿੰਸੀਪਲ ਐਸ.ਬੀ.ਐੱਸ ਸਕੂਲ ਰੱਖੜੀ ਜੀ ਨੇ ਕਿਹਾ ਕਿ ਵਿਦਿਆਰੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਬਚਾਉਣਾ ਬਹੁਤ ਜਰੂਰੀ ਹੈ । ਉਹਨਾਂ ਆਖਿਆ ਕਿ ਅਧਿਆਪਕ ਸਮਾਜ ਦੇ ਸਰਵੋਤਮ ਰਚੈਤਾ ਸਾਬਤ ਹੋ ਸਕਦੇ ਹਨ, ਜੇਕਰ ਉਹ ਸਮਾਜ ਪ੍ਰਤੀ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਨਿਭਾਉਣ।

ਇਸ ਮੌਕੇ ਜ਼ੋਨਲ ਪ੍ਰਧਾਨ ਸ ਗੁਰਭੇਜ ਸਿੰਘ ਕੋਹਾਲਾ ਨੇ ਗੁਰਬਾਣੀ ਦੀਆਂ ਉਦਾਹਰਣਾਂ ਅਤੇ ਉੱਘੇ ਵਿਦਵਾਨਾਂ ਦੇ ਵਿਚਾਰਾਂ ਨਾਲ ਆਪਣੇ ਜੀਵਨ ਨੂੰ ਗੁਰੂ ਸਾਹਿਬਾਨ ਦੇ ਆਸ਼ੇ ਅਨੁਸਾਰ ਚੱਲਣ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਨ ਦੇ ਕੀਮਤੀ ਵਿਚਾਰ ਦਿੱਤੇ, ਇਸ ਮੌਕੇ ਨੈਸ਼ਨਲ ਅਵਾਰਡੀ ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਹੁੰਦੇ ਹਨ ਜੋ ਵਿਦਿਆਰਥੀ ਨੂੰ ਅਗਿਆਨਤਾ ਦੇ ਹਨ੍ਹੇਰੇ ਵਿਚੋਂ ਕੱਢ ਕੇ ਗਿਆਨ ਦਾ ਚਾਨਣ ਦਿੰਦੇ ਹਨ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਚੰਗਾ ਨਾਗਰਿਕ ਬਨਾਉਣ ਵਿਚ ਅਧਿਆਪਕਾਂ ਦਾ ਅਹਿਮ ਰੋਲ ਹੁੰਦਾ ਹੈ।ਉਹਨਾਂ ਕਿਹਾ ਕਿ ਚੰਗੇ ਸਮਾਜ ਪਿੱਛੇ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਇਸ ਮੌਕੇ ਮੈਡਮ ਰਮਿੰਦਰ ਕੌਰ ਸਕੂਲ ਮੁਖੀ ਸਰਕਾਰੀ ਹਾਈ ਸਕੂਲ ਦੁਲਚੀ ਕੇ ਨੇ ਅਧਿਆਪਕ ਸਾਹਿਬਾਨ ਨੂੰ ਮੁਖਾਤਿਬ ਹੁੰਦਿਆ ਕਿਹਾ ਕਿ ਸਮਾਜ ਵਿੱਚ ਬਹੁਤ ਸਾਰੀਆਂ ਕੁਰੀਤੀਆਂ ਹਨ ਜੋ ਅੱਜ ਦੇ ਵਿਦਿਆਰਥੀ ਵਰਗ ’ਚੋਂ ਬਾਹਰ ਕੱਢਣ ਦੀ ਲੋੜ ਹੈ ਤਾਂ ਹੀ ਅਸੀਂ ਜ਼ਿੰਮੇਵਾਰ ਨਾਗਰਿਕ ਬਣਾ ਕੇ ਦੇਸ ਨੂੰ ਸੁਰੱਖਿਅਤ ਹੱਥਾਂ ਵਿੱਚ ਦੇ ਕੇ ਚੰਗੇ ਮੁਕਾਮ ਹਾਸਿਲ ਕਰ ਸਕਦੇ ਹਾਂ ਇਸ ਮੌਕੇ ਤੇ ਗੁਰਮੀਤ ਸਿੰਘ ਕੋਹਰ ਸਿੰਘ ਵਾਲਾ ਨੇ ਕਿਤਾਬਾ ਦੀ ਪ੍ਰਦਰਸਨੀ ਲਗਾਈ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਵਿਸ਼ੇਸ਼ ਕੋਰਨਰ ਤਿਆਰ ਕੀਤਾ ਗਿਆ ਜੋਂ ਸਭ ਲਈ ਆਕਰਸ਼ਨ ਦਾ ਕੇਂਦਰ ਸੀ।

 

ਇਸ ਪ੍ਰੋਗਰਾਮ ਦੇ ਸਫਲ ਪ੍ਰਬੰਧਨ ਵਿੱਚ ਸ਼ਹੀਦ ਊਧਮ ਸਿੰਘ ਭਵਨ ਦੀ ਸਮੁੱਚੀ ਟੀਮ ਸਾਹਿਬਜਾਦੇ ਸੇਵਾ ਦਲ ਲੁਧਿਆਣਾ ਦੇ ਸੰਚਾਲਕ ਗਿਆਨੀ ਕੁਲਵੰਤ ਸਿੰਘ ਜੀ ਸੁਖਬਾਜ਼ ਸਿੰਘ, ਟਹਿਲ ਸਿੰਘ, ਅਵਤਾਰ ਸਿੰਘ , ਕੁਲਦੀਪ ਸਿੰਘ, ਪ੍ਰੀਤਮ ਸਿੰਘ ਫਤਿਹਗੜ੍ਹ ਪੰਜਤੂਰ, ਬਲਵੀਰ ਸਿੰਘ ਜ਼ੀਰਾ, ਜ਼ੋਨਲ ਸਕੱਤਰ ਇੰਦਰਪਾਲ ਸਿੰਘ, ਇੰਦਰਜੀਤ ਸਿੰਘ, ਸਰਬਜੀਤ ਸਿੰਘ ਭਾਵੜਾ, ਤਲਵਿੰਦਰ ਸਿੰਘ, ਹਰਵਿੰਦਰਜੀਤ ਸਿੰਘ, ਗੁਰਨਾਮ ਸਿੰਘ, ਹਰਦੇਵ ਸਿੰਘ, ਕੈਪਟਨ ਪਰਮਵੀਰ ਸਿੰਘ, ਸੰਜੀਵ ਸਿੰਘ ਨਿਮਾਣਾ, ਬਚਿੱਤਰ ਸਿੰਘ ਰੇਸ਼ਮ ਸਿੰਘ, ਡਾਕਟਰ ਗੁਰਮੀਤ ਸਿੰਘ, ਹਰਪ੍ਰੀਤ ਕੌਰ, ਮੈਡਮ ਕਿਰਪਾ ਸ਼ਰਮਾਂ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ

error: Content is protected !!