ਖੂਨੀ ਵਾਰਦਾਤ; ਪਟਿਆਲਾ ਵਿਚ ਦੇਰ ਰਾਤ ਦੋਸਤਾਂ ਨਾਲ ਹੋਇਆ ਝਗੜਾ, ਚਾਕੂ ਮਾਰ-ਮਾਰ 18-18 ਸਾਲਾਂ ਦੇ ਦੋ ਨੌਜਵਾਨਾਂ ਦੀ ਹੱਤਿਆ, ਸੀਐਮ ਮਾਨ ਦੀ ਫੇਰੀ ਤੋਂ ਪਹਿਲਾਂ ਹੋਈ ਵਾਰਦਾਤ

ਖੂਨੀ ਵਾਰਦਾਤ; ਪਟਿਆਲਾ ਵਿਚ ਦੇਰ ਰਾਤ ਦੋਸਤਾਂ ਨਾਲ ਹੋਇਆ ਝਗੜਾ, ਚਾਕੂ ਮਾਰ-ਮਾਰ 18-18 ਸਾਲਾਂ ਦੇ ਦੋ ਨੌਜਵਾਨਾਂ ਦੀ ਹੱਤਿਆ, ਸੀਐਮ ਮਾਨ ਦੀ ਫੇਰੀ ਤੋਂ ਪਹਿਲਾਂ ਹੋਈ ਵਾਰਦਾਤ


ਵੀਓਪੀ ਬਿਊਰੋ, ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਨੇ ਪਟਿਆਲਾ ਵਿਖੇ ਪਹੁੰਚਣਾ ਸੀ ਪਰ ਇਸ ਤੋਂ ਪਹਿਲਾਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਸਵੇਰੇ ਸੜਕਾਂ ਕਿਨਾਰੇ ਪਈਆਂ ਸਨ। ਮ੍ਰਿਤਕਾਂ ਦੀ ਪਹਿਚਾਣ ਨਕੁਲ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ। ਦੋਵਾਂ ਦੀ ਉਮਰ ਲਗਭਗ 18-18 ਸਾਲ ਕੁ ਦੱਸੀ ਜਾ ਰਹੀ ਹੈ। ਵਾਰਦਾਤ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ।

ਮਿਲੀ ਜਾਣਕਾਰੀ ਦੇ ਮੁਤਾਬਕ ਦੋਵੇਂ ਦੇਰ ਰਾਤ ਘਰੋਂ ਆਪਣੇ ਦੋਸਤਾਂ ਨਾਲ ਗਏ ਸਨ ਅਤੇ ਉਥੇ ਦੋਸਤਾਂ ਨਾਲ ਝਗੜਾ ਹੋ ਗਿਆ ਅਤੇ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਪਰਿਵਾਰਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਪੁੱਤਾਂ ਦੇ ਕਤਲ ਤੋਂ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹੈ।

error: Content is protected !!