ਮੁੜ ਵਾਪਰੀ ਬੇਅਦਬੀ ਦੀ ਘਟਨਾ, ਗੁਰੂਘਰ ਪਹੁੰਚ ਕੇ ਵਿਅਕਤੀ ਨੇ ਗ੍ਰੰਥੀ ਸਿੰਘ ਨਾਲ ਕੀਤੀ ਕੁੱਟਮਾਰ, ਸੀਸੀਟੀਵੀ ਵਿਚ ਹੋਇਆ ਕੈਦ

ਮੁੜ ਵਾਪਰੀ ਬੇਅਦਬੀ ਦੀ ਘਟਨਾ, ਗੁਰੂਘਰ ਪਹੁੰਚ ਕੇ ਵਿਅਕਤੀ ਨੇ ਗ੍ਰੰਥੀ ਸਿੰਘ ਨਾਲ ਕੀਤੀ ਕੁੱਟਮਾਰ, ਸੀਸੀਟੀਵੀ ਵਿਚ ਹੋਇਆ ਕੈਦ


ਵੀਓਪੀ ਬਿਊਰੋ, ਮੋਰਿੰਡਾ: ਇਕ ਵਾਰ ਫਿਰ ਬੇਅਬਦੀ ਦੀ ਘਟਨਾ ਵਾਪਰੀ ਹੈ। ਇਥੇ ਇਕ ਗੁਰਦੁਆਰਾ ਸਾਹਿਬ ਵਿਚ ਇਕ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੱਲ ਵਧਿਆ ਤੇ ਪਾਠ ਕਰਦੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਹੱਥ ਪਾਉਣ ਲੱਗਾ ਪਰ ਬਚਾਅ ਹੋ ਗਿਆ। ਸੰਗਤ ਨੇ ਉਸ ਨੂੰ ਦਬੋਚ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ।


ਜਾਣਕਾਰੀ ਅਨੁਸਾਰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।

ਦਰਅਸਲ ਇੱਥੇ ਸ੍ਰੀ ਅਖੰਡ ਪਾਠ ਸਾਹਿਬ ਦੀ ਚਲਦੀ ਲੜੀ ਦੌਰਾਨ ਇਕ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ ਅਤੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਗ੍ਰੰਥੀ ਸਿੰਘਾਂ ਦੀ ਦਸਤਾਰ ਵੀ ਲੱਥ ਗਈ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ। ਬੇਅਦਬੀ ਤੋਂ ਬਾਅਦ ਸਿੱਖ ਸੰਗਤ ਵਿਚ ਰੋਸ ਦੀ ਲਹਿਰ ਹੈ। ਸੰਗਤ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

error: Content is protected !!