Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
April
25
ਗ੍ਰਿਫ਼ਤਾਰੀ ਤੋਂ ਬਾਅਦ ਕੇਂਦਰ ਸਰਕਾਰ ਕੋਲ ਪੁੱਜੀ ਅੰਮ੍ਰਿਤਪਾਲ ਸਿੰਘ ਮਾਮਲੇ ਦੀ ਰਿਪੋਰਟ, ਮਦਦ ਕਰਨ ਵਾਲਿਆਂ ਦੀ ਕੀਤੀ ਜਾ ਰਹੀ ਪਛਾਣ
Latest News
National
Punjab
ਗ੍ਰਿਫ਼ਤਾਰੀ ਤੋਂ ਬਾਅਦ ਕੇਂਦਰ ਸਰਕਾਰ ਕੋਲ ਪੁੱਜੀ ਅੰਮ੍ਰਿਤਪਾਲ ਸਿੰਘ ਮਾਮਲੇ ਦੀ ਰਿਪੋਰਟ, ਮਦਦ ਕਰਨ ਵਾਲਿਆਂ ਦੀ ਕੀਤੀ ਜਾ ਰਹੀ ਪਛਾਣ
April 25, 2023
Voice of Punjab
ਗ੍ਰਿਫ਼ਤਾਰੀ ਤੋਂ ਬਾਅਦ ਕੇਂਦਰ ਸਰਕਾਰ ਕੋਲ ਪੁੱਜੀ ਅੰਮ੍ਰਿਤਪਾਲ ਸਿੰਘ ਮਾਮਲੇ ਦੀ ਰਿਪੋਰਟ, ਮਦਦ ਕਰਨ ਵਾਲਿਆਂ ਦੀ ਕੀਤੀ ਜਾ ਰਹੀ ਪਛਾਣ
ਚੰਡੀਗੜ੍ਹ/ਨਵੀਂ ਦਿੱਲੀ (ਵੀਓਪੀ ਬਿਊਰੋ) ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਦੇ ਮਦਦਗਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੇ ਫਰਾਰ ਹੋਣ ਦੌਰਾਨ ਜਿਨ੍ਹਾਂ ਲੋਕਾਂ ਕੋਲ ਪਨਾਹ ਲਈ ਸੀ, ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਸੋਮਵਾਰ ਨੂੰ ਮੋਗਾ ਦੇ ਪਿੰਡ ਰੋਡੇ ‘ਚ ਵੀ ਕੁਝ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਸਬੰਧੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਅੰਮ੍ਰਿਤਪਾਲ ਤੋਂ ਪੁੱਛਗਿੱਛ ਕਰਨ ਲਈ ਡਿਬਰੂਗੜ੍ਹ ਜਾਵੇਗੀ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨਾਲ ਸਬੰਧਤ ਮਾਮਲੇ ਦੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ, ਜਿਸ ਵਿੱਚ ਕੱਟੜਪੰਥੀ ਦੇ ਵਿਦੇਸ਼ੀ ਮਦਦਗਾਰਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਗਿਆ ਹੈ। ਹਿੰਦੀ ਨਿਊਜ ਚੈਨਲ ਦੇ ਮੁਤਾਬਕ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਪਾਲ 36 ਦਿਨਾਂ ਤੱਕ ਗ੍ਰਿਫਤਾਰੀ ਤੋਂ ਬਚਿਆ ਰਿਹਾ। ਭਾਵ ਉਸ ਨੂੰ ਕਿਤੇ ਮਦਦ ਮਿਲੀ ਹੈ। ਹੁਣ ਪੁਲਿਸ ਦਾ ਧਿਆਨ ਇਨ੍ਹਾਂ ਲੋਕਾਂ ‘ਤੇ ਹੈ। ਕਈਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਕੁਝ ਸ਼ੱਕੀਆਂ ਦੀ ਭਾਲ ਜਾਰੀ ਹੈ।
ਉਕਤ ਖਬਰਾਂ ਦੇ ਮੁਤਾਬਕ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਸਾਜ਼ਿਸ਼ ਸਰਹੱਦ ਪਾਰ ਤੋਂ ਰਚੀ ਗਈ ਸੀ। ਜਰਮਨੀ, ਯੂਰਪ ਅਤੇ ਆਸਟ੍ਰੇਲੀਆ ਵਿਚ ਬੈਠੇ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਦੀ ਮਦਦ ਕੀਤੀ। ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਵੀ ਵਿਦੇਸ਼ ਬੈਠੇ ਲੋਕ ਉਸ ਦੀ ਮਦਦ ਕਰਦੇ ਰਹੇ। ਕੇਂਦਰ ਨੂੰ ਭੇਜੀ ਰਿਪੋਰਟ ਵਿੱਚ ਅੰਮ੍ਰਿਤਪਾਲ ਦੇ ਆਨੰਦਪੁਰ ਖਾਲਸਾ ਫੋਰਸ, ਫੰਡਿੰਗ ਖਾਤਿਆਂ ਦੇ ਵੇਰਵੇ ਅਤੇ ਅੰਮ੍ਰਿਤਪਾਲ ਦੇ ਕਾਫਲੇ ਵਿੱਚ ਸ਼ਾਮਲ ਵਾਹਨਾਂ ਦੇ ਮਾਲਕਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ।
Post navigation
ਸਿਹਤ ਮੰਤਰੀ ਦੀ ਵਾਇਰਲ ਹੋ ਗਈ ਅਸ਼ਲੀਲ ਵੀਡੀਓ, ਕਹਿੰਦਾ- ਮੈਂ ਨਹੀਂ, ਇਹ ਤਾਂ ਕਿਸੇ ਨੇ ਐਡਿਟ ਕੀਤੀ ਆ ਮੇਰੀ ਫੋਟੋ ਲਾ ਕੇ
ਜਲੰਧਰ ਦੇ ਪਾਦਰੀ ਅੰਕੁਰ ਨਰੂਲਾ ਦੇ 11 ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ, ਸਵਿਟਜ਼ਰਲੈਂਡ ‘ਚ ਚਰਚ ਬਣਾਉਣ ਦਾ ਸ਼ੱਕ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us