ਨਸ਼ੇ ਨੇ ਉਜਾੜਿਆ ਹੱਸਦਾ ਵੱਸਦਾ ਘਰ, ਰਾਤ ਘਰ ਪਰਤੇ ਟਰੱਕ ਡਰਾਈਵਰ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ, ਦੋ ਬੱਚਿਆਂ ਦਾ ਸੀ ਪਿਤਾ

ਨਸ਼ੇ ਨੇ ਉਜਾੜਿਆ ਹੱਸਦਾ ਵੱਸਦਾ ਘਰ, ਰਾਤ ਘਰ ਪਰਤੇ ਟਰੱਕ ਡਰਾਈਵਰ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ, ਦੋ ਬੱਚਿਆਂ ਦਾ ਸੀ ਪਿਤਾ


ਵੀਓਪੀ ਬਿਊਰੋ, ਅਜਨਾਲਾ – ਪੰਜਾਬ ਵਿਚ ਨਸ਼ਿਆਂ ਦਾ ਕਹਿਰ ਜਾਰੀ ਹੈ। ਹਰ ਰੋਜ਼ ਕੋਈ ਨਾ ਕੋਈ ਨਸ਼ੇ ਨਾਲ ਮੌਤ ਹੋਣ ਦੀ ਖਬਰ ਪੜ੍ਹਨ ਸੁਣਨ ਨੂੰ ਮਿਲ ਜਾਂਦੀ ਹੈ। ਅਜਿਹਾ ਹੀ ਮਾਮਲਾ ਅਜਨਾਲਾ ਸ਼ਹਿਰ ਦੀ ਹੱਦ ਨਾਲ ਲੱਗਦੇ ਪਿੰਡ ਸਰਾਏ ਵਿਖੇ ਸਾਹਮਣੇ ਆਇਆ। ਇਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ ਹੈ ਤੇ ਉਹ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਸਰਬਜੀਤ ਸਿੰਘ ਦੇ ਪਿਤਾ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਟਰੱਕ ਡਰਾਈਵਰ ਸੀ ਤੇ ਉਹ ਕੱਲ੍ਹ ਹੀ ਵਾਪਸ ਘਰ ਆਇਆ ਸੀ।


ਅੱਜ ਉਸ ਨੇ ਨਸ਼ੇ ਦਾ ਟੀਕਾ ਲਗਾ ਲਿਆ ਜਿਸ ਕਰ ਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਨਸ਼ੇ ਕਰ ਕੇ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਉਹਨਾਂ ਦੇ ਪਿੰਡ ਸਰਾਏ ਵਿਚ ਪਹਿਲਾਂ ਵੀ ਨਸ਼ਿਆਂ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਵੀ ਸ਼ੱਕ ਦੇ ਘੇਰੇ ਵਿਚ ਹੈ।

error: Content is protected !!