ਬੈਂਸ ਭਰਾ ਵੀ ਹੋਣਗੇ ਬੀਜੇਪੀ ਵਿਚ ਸ਼ਾਮਲ ! ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲੈਣਗੇ ਫੈਸਲਾ

ਬੈਂਸ ਭਰਾ ਵੀ ਹੋਣਗੇ ਬੀਜੇਪੀ ਵਿਚ ਸ਼ਾਮਲ ! ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲੈਣਗੇ ਫੈਸਲਾ


ਵੀਓਪੀ ਬਿਊਰੋ, ਲੁਧਿਆਣਾ-ਬੈਂਸ ਭਰਾ ਵੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਲੋਕ ਇਨਸਾਫ਼ ਪਾਰਟੀ ਵੀ ਬੀਜੇਪੀ ਨਾਲ ਜੁੜ ਸਕਦੀ ਹੈ। ਬੀਜੇਪੀ ਦੇ ਸੀਨੀਅਰ ਲੀਡਰ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨਾਲ ਲਗਾਤਰ ਗੱਲਬਾਤ ਕਰ ਰਹੇ ਹਨ। ਬੇਸ਼ੱਕ ਇਹ ਚਰਚਾ ਪਹਿਲਾਂ ਵੀ ਛਿੜੀ ਸੀ ਪਰ ਇਸ ਵਾਰ ਬੈਂਸ ਭਰਾਵਾਂ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ ਕਿ ਬੀਜੇਪੀ ਲੀਡਰਸ਼ਿਪ ਨਾਲ ਗੱਲਬਾਤ ਜਾਰੀ ਹੈ। ਉਂਝ ਉਨ੍ਹਾਂ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਉਹ ਪਾਰਟੀ ਭੰਗ ਕਰਕੇ ਬੀਜੇਪੀ ਵਿੱਚ ਸ਼ਾਮਲ ਹੋਣਗੇ ਜਾਂ ਫਿਰ ਗੱਠਜੋੜ ਕਰਨਗੇ।ਅਗਲੇ ਹਫ਼ਤੇ ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ’ਚ ਇਸ ਸਬੰਧੀ ਐਲਾਨ ਹੋ ਸਕਦਾ ਹੈ।


ਸੂਤਰਾਂ ਮੁਤਾਬਕ ਦੋਵੇਂ ਭਰਾ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ’ਚ ਹਨ ਤੇ ਗੱਲਬਾਤ ਦਾ ਦੌਰ ਜਾਰੀ ਹੈ। ਆਉਣ ਵਾਲੀਆਂ ਨਿਗਮ ਚੋਣਾਂ ਤੇ ਲੋਕ ਸਭਾ ਚੋਣਾਂ ’ਚ ਦੋਵੇਂ ਭਾਜਪਾ ਦਾ ਪੱਲਾ ਫੜ ਕੇ ਚੋਣ ਲੜ ਸਕਦੇ ਹਨ। ਇਸ ਬਾਰੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੈ। ਇਸ ਤੋਂ ਬਾਅਦ ਫ਼ੈਸਲਾ ਕੀਤਾ ਜਾਵੇਗਾ ਕਿ ਉਹ ਕਿਸ ਪੰਜਾਬ ਹਿਤੈਸ਼ੀ ਪਾਰਟੀ ਨਾਲ ਗੱਠਜੋੜ ਕਰਨਗੇ ਜਾਂ ਫਿਰ ਆਪਣਾ ਸਮਰਥਨ ਦੇਣਗੇ।

error: Content is protected !!