ਹਾਈ ਕੋਰਟ ਪੁੱਜੇ ਨਵਜੋਤ ਸਿੱਧੂ, ਪਟੀਸ਼ਨ ਦਾਇਰ ਕਰ ਕੇ ਕਿਹਾ- ਮੇਰੀ ਜਾਨ ਨੂੰ ਖ਼ਤਰਾ, ਇਹ ਰੱਖੀ ਮੰਗ

ਹਾਈ ਕੋਰਟ ਪੁੱਜੇ ਨਵਜੋਤ ਸਿੱਧੂ, ਪਟੀਸ਼ਨ ਦਾਇਰ ਕਰ ਕੇ ਕਿਹਾ- ਮੇਰੀ ਜਾਨ ਨੂੰ ਖ਼ਤਰਾ, ਇਹ ਰੱਖੀ ਮੰਗ


ਵੀਓਪੀ ਬਿਊਰੋ, ਚੰਡੀਗੜ੍ਹ : ਹਾਲ ਹੀ ਵਿੱਚ ਸਜ਼ਾ ਪੂਰੀ ਕਰ ਕੇ ਜੇਲ੍ਹ ਤੋਂ ਰਿਹਾਅ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਰਾਹੀਂ ਸਿੱਧੂ ਨੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ‘ਤੇ ਖਤਰੇ ਨੂੰ ਦੇਖਦੇ ਹੋਏ ਪਹਿਲਾਂ ਉਨ੍ਹਾਂ ਨੂੰ Z+ ਸੁਰੱਖਿਆ ਮਿਲੀ ਹੋਈ ਸੀ। ਪਰ ਜਦੋਂ ਉਸ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕੀਤਾ ਗਿਆ ਤਾਂ ਉਸ ਦੀ ਸੁਰੱਖਿਆ ਨੂੰ ਵਾਈ ਸ਼੍ਰੇਣੀ ਵਿਚ ਘਟਾ ਦਿੱਤਾ ਗਿਆ। ਸਿੱਧੂ ਆਪਣੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਲਗਾਤਾਰ ਸਰਕਾਰ ‘ਤੇ ਨਿਸ਼ਾਨਾ ਸਾਧ ਰਹੇ ਹਨ। ਸਿੱਧੂ ਦੀ ਪਟੀਸ਼ਨ ‘ਤੇ ਭਲਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣ ਦੀ ਸੰਭਾਵਨਾ ਹੈ।


ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਲਗਾਤਾਰ ਖ਼ਤਰਾ ਬਣਿਆ ਹੋਇਆ ਹੈ ਅਤੇ ਹਾਲ ਹੀ ਵਿੱਚ ਇੱਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਪਟਿਆਲਾ ਸਥਿਤ ਘਰ ਵਿੱਚ ਦਾਖਲ ਹੋਇਆ ਸੀ। ਅਜਿਹੇ ‘ਚ ਉਨ੍ਹਾਂ ਨੂੰ ਪਹਿਲਾਂ ਮਿਲੀ ਸੁਰੱਖਿਆ ਬਹਾਲ ਹੋਣੀ ਚਾਹੀਦੀ ਹੈ।

error: Content is protected !!