ਪੀਐਮ ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਕੀਤੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਇਸ ਬਾਗ ਵਿਚ ਹੋਵੇਗਾ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ

ਪੀਐਮ ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਕੀਤੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਇਸ ਬਾਗ ਵਿਚ ਹੋਵੇਗਾ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ


ਵੀਓਪੀ ਬਿਊਰੋ, ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਪਹੁੰਚੇ। ਪੀਐਮ ਮੋਦੀ ਨੇ ਅਕਾਲੀ ਦਲ ਦੇ ਪਾਰਟੀ ਦਫ਼ਤਰ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ਵੱਡਾ ਘਾਟਾ ਦੱਸਿਆ ਸੀ। ਉਨ੍ਹਾਂ ਕਿਹਾ ਉਹ ਭਾਰਤੀ ਰਾਜਨੀਤੀ ਦੀ ਆਦਮ ਕੱਦ ਸ਼ਖ਼ਸੀਅਤ ਸਨ, ਜਿਨ੍ਹਾਂ ਰਾਸ਼ਟਰ ਲਈ ਵੱਡਾ ਯੋਗਦਾਨ ਪਾਇਆ।


ਪੀਐਮ ਮੋਦੀ ਨੇ ਟਵੀਟ ਵਿੱਚ ਕਿਹਾ, ‘ਸ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਨਾਲ ਵੱਡਾ ਦੁਖ ਹੋਇਆ ਹੈ। ਉਹ ਭਾਰਤੀ ਸਿਆਸਤ ਦੀ ਵੱਡ ਆਕਾਰੀ ਸ਼ਖ਼ਸੀਅਤ ਸਨ ਤੇ ਉਹ ਸ਼ਾਨਦਾਰ ਸਿਆਸਤਦਾਨ ਸਨ, ਜਿਨ੍ਹਾਂ ਦੇਸ਼ ਲਈ ਵੱਡਾ ਯੋਗਦਾਨ ਪਾਇਆ।’ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਬਾਦਲ ਨੇ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਅਣਥੱਕ ਕੰਮ ਕੀਤਾ ਤੇ ਨਾਜ਼ੁਕ ਸਮਿਆਂ ਵਿਚ ਵੀ ਉਨ੍ਹਾਂ ਸੂਬੇ ਦੀ ਮੂਹਰੇ ਹੋ ਕੇ ਅਗਵਾਈ ਕੀਤੀ।
ਉਧਰ, ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ ਵੀਰਵਾਰ ਬਾਅਦ ਦੁਪਹਿਰ 1 ਵਜੇ ਪਿੰਡ ਬਾਦਲ ਵਿਖੇ ਹੋਵੇਗਾ। ਪਿੰਡ ਬਾਦਲ ਵਿਖੇ ਜਿਸ ਜਗ੍ਹਾ ‘ਤੇ ਸਸਕਾਰ ਹੋਣਾ ਹੈ, ਇਹ ਬਾਦਲ ਪਰਿਵਾਰ ਦਾ ਜੱਦੀ ਬਾਗ ਹੈ। ਇਸ ਬਾਗ ਦਾ 2 ਏਕੜ ਏਰੀਆ ਪੁਟਿਆ ਜਾ ਰਿਹਾ ਹੈ। ਪਿੰਡ ਵਾਸੀ ਲੋਕ ਦੱਸਦੇ ਹਨ ਕਿ ਇਸ ਬਾਗ ਦੀ ਸਾਂਭ-ਸੰਭਾਲ ਦਾ ਖੁਦ ਖਿਆਲ ਕਰਦੇ ਰਹੇ ਹਨ। ਪਿੰਡ ਬਾਦਲ ਦੇ ਲੰਬੀ ਰੋਡ ‘ਤੇ ਇਸ ਬਾਗ ‘ਚ ਸਸਕਾਰ ਦੀ ਤਿਆਰੀ੍ ਕੀਤੀ ਜਾ ਰਹੀ ਹੈ।

error: Content is protected !!