Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
April
26
ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ; ਸਰਪੰਚੀ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਪੰਜ ਵਾਰ ਬਣੇ ਸੂਬੇ ਦੇ ਮੁੱਖ ਮੰਤਰੀ, ਜਾਣੋ ਜੀਵਨ ਬਾਰੇ
Haryana
international
jalandhar
Latest News
National
Politics
Punjab
ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ; ਸਰਪੰਚੀ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਪੰਜ ਵਾਰ ਬਣੇ ਸੂਬੇ ਦੇ ਮੁੱਖ ਮੰਤਰੀ, ਜਾਣੋ ਜੀਵਨ ਬਾਰੇ
April 26, 2023
Voice of Punjab
ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ; ਸਰਪੰਚੀ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਪੰਜ ਵਾਰ ਬਣੇ ਸੂਬੇ ਦੇ ਮੁੱਖ ਮੰਤਰੀ, ਜਾਣੋ ਜੀਵਨ ਬਾਰੇ
ਜਲੰਧਰ/ਚੰਡੀਗੜ੍ਹ (ਵੀਓਪੀ ਡੈਸਕ) ਮੰਗਲਵਾਰ ਦੀ ਸ਼ਾਮ ਸਿਆਸਤ ਦੇ ਇਕ ਯੁੱਗ ਦਾ ਅੰਤ ਹੋ ਗਿਆ। ਇਸ ਯੁੱਗ ਨੂੰ ਪੰਜਾਬ ਦੀ ਸਿਆਸਤ ਵਿੱਚ ਇਕ ਖਾਸ ਆਦਰ ਨਾਲ ਦੇਖਿਆ ਜਾਂਦਾ ਰਹੇਗਾ। ਆਪਣੀ ਸੂਝਬੂਝ ਅਤੇ ਰਣਨੀਤੀਕਾਰ ਨੀਤੀ ਕਾਰਨ ਹੀ ਪ੍ਰਕਾਸ਼ ਸਿੰਘ ਬਾਦਲ ਨੂੰ ਬਾਬਾ ਬੋਹੜ (ਵੱਡਾ) ਕਿਹਾ ਜਾਂਦਾ ਸੀ। ਅੱਜ ਅਸੀਂ ਉਨ੍ਹਾਂ ਦੇ ਦੇਹਾਂਤ ‘ਦੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਜੀਵਨ ਉਪਰ ਇਕ ਝਾਤ ਮਾਰਾਂਗੇ।
ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਬੁਲ-ਖੁਰਾਣਾ ‘ਚ 8 ਦਸੰਬਰ 1927 ਨੂੰ ਹੋਇਆ ਸੀ। ਉਨ੍ਹਾਂ ਦੀ ਮਾਤਾ ਦਾ ਨਾਂ ਸੁੰਦਰੀ ਕੌਰ ਅਤੇ ਪਿਤਾ ਦਾ ਨਾਂ ਰਘੂਰਾਜ ਸਿੰਘ ਸੀ। ਉਨ੍ਹਾਂ ਆਪਣੀ ਮੁੱਢਲੀ ਸਿੱਖਿਆ ਇੱਕ ਸਥਾਨਕ ਅਧਿਆਪਕ ਤੋਂ ਲਈ ਅਤੇ ਫਿਰ ਉਹ ਲੰਬੀ ਦੇ ਸਕੂਲ ‘ਚ ਪੜ੍ਹਨ ਲੱਗੇ, ਜਿੱਥੇ ਉਹ ਬਾਦਲ ਪਿੰਡ ਤੋਂ ਘੋੜੀ ਉੱਤੇ ਪੜ੍ਹਨ ਜਾਇਆ ਕਰਦੇ ਸਨ। 12ਵੀਂ ਦੀ ਪੜ੍ਹਾਈ ਉਨ੍ਹਾਂ ਨੇ ਫਿਰੋਜ਼ਪੁਰ ਵਿਖੇ ਮਨੋਹਰ ਲਾਲ ਮੈਮੋਰੀਅਲ ਹਾਈ ਸਕੂਲ ਤੋਂ ਕੀਤੀ। ਕਾਲਜੀ ਜ਼ਿੰਦਗੀ ਦੀ ਸ਼ੁਰੂਆਤ ਉਨ੍ਹਾਂ ਸਿੱਖ ਕਾਲਜ ਲਾਹੌਰ ਤੋਂ ਕੀਤੀ ਅਤੇ ਬਾਅਦ ‘ਚ ਮਾਈਗ੍ਰੇਸ਼ਨ ਕਰਵਾ ਕੇ ਫੋਰਮਨ ਕ੍ਰਿਸ਼ਚੀਅਨ ਕਾਲਜ ਤੋਂ ਆਪਣੀ ਗਰੈਜ਼ੂਏਸ਼ਨ ਦੀ ਡਿਗਰੀ ਹਾਸਲ ਕੀਤੀ।
ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਜੀਵਨ ਦਾ ਆਗਾਜ਼ ਦੇਸ਼ ਦੀ ਵੰਡ ਤੋਂ ਹੀ ਸ਼ੁਰੂ ਹੋ ਗਿਆ ਸੀ। ਆਪਣੇ ਪਿਤਾ ਰਘੂਰਾਜ ਸਿੰਘ ਵਾਂਗ ਪ੍ਰਕਾਸ਼ ਸਿੰਘ ਬਾਦਲ ਆਪਣੇ ਪਿੰਡ ਦੇ ਸਰਪੰਚ ਬਣੇ, ਬਾਅਦ ‘ਚ ਉਹ ਲੰਬੀ ਬਲਾਕ ਸਮਿਤੀ ਦੇ ਚੇਅਰਮੈਨ ਬਣੇ।
1956 ‘ਚ ਜਦੋਂ ਪੈਪਸੂ ਸਟੇਟ ਪੰਜਾਬ ਵਿਚ ਸ਼ਾਮਲ ਹੋਈ ਤਾਂ ਕਾਂਗਰਸ ਅਤੇ ਅਕਾਲੀ ਦਲ ਨੇ ਮਿਲ ਕੇ ਚੋਣਾਂ ਲੜੀਆਂ। ਪ੍ਰਕਾਸ਼ ਸਿੰਘ ਬਾਦਲ ਵੀ ਦੂਜੇ ਅਕਾਲੀਆਂ ਵਾਂਗ 1957 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਟਿਕਟ ਉੱਤੇ ਚੋਣ ਲੜ ਕੇ ਪਹਿਲੀ ਵਾਰ ਵਿਧਾਇਕ ਬਣੇ। ਬਾਦਲ ਨੇ ਜਦੋਂ ਸ਼੍ਰੋਮਣੀ ਅਕਾਲੀ ਦਲ ‘ਚ ਆਪਣੇ ਪੈਰ ਪੱਕੇ ਕਰ ਲਏ ਤਾਂ ਉਨ੍ਹਾਂ ਨੇ ਕਾਂਗਰਸ ਤੋਂ ਕਿਨਾਰਾ ਕਰ ਲਿਆ। ਉਦੋਂ ਇੱਕ ਟੀਵੀ ਇੰਟਰਵਿਊ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਇਕ ਬਿਆਨ ਦਿੰਦੇ ਕਿਹਾ ਸੀ ਕਿ ਕਾਂਗਰਸ ‘ਤੇ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਭਰੋਸਾ ਨਹੀਂ ਸੀ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਹੁਰਾਂ ਨੇ ਉਸੇ ਪ੍ਰਤਾਪ ਸਿੰਘ ਕੈਰੋਂ ਦੇ ਪਰਿਵਾਰ ‘ਚ ਆਪਣੀ ਧੀ ਪਰਨੀਤ ਕੌਰ ਦਾ ਵਿਆਹ ਕੀਤਾ, ਜਿਸ ਦੇ ਨਾਲ ਹੋਏ ਮਤਭੇਦਾਂ ਕਾਰਨ ਉਹ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਸਨ।
1969-70 ਦੀਆਂ ਮੱਧਵਰਤੀ ਚੋਣਾਂ ‘ਚ ਪ੍ਰਕਾਸ਼ ਸਿੰਘ ਬਾਦਲ ਦੀ ਵਿਧਾਨ ਸਭਾ ‘ਚ ਵਾਪਸੀ ਹੋਈ ਅਤੇ ਉਦੋਂ ਉਹ ਜਸਟਿਸ ਗੁਰਨਾਮ ਸਿੰਘ ਦੀ ਅਗਵਾਈ ਵਾਲੀ ਬਣੀ ਸਰਕਾਰ ‘ਚ ਮੰਤਰੀ ਵੀ ਰਹੇ। ਬਾਦਲ ਨੂੰ ਪੰਚਾਇਤੀ ਰਾਜ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਮੰਤਰਾਲੇ ਦੀ ਜ਼ਿੰਮੇਵਾਰੀ ਮਿਲੀ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਕਿਸਮਤ ਉਦੋਂ ਰਾਤੋਂ-ਰਾਤ ਚਮਕ ਜਾਂਦੀ ਹੈ, ਜਦੋਂ ਗੁਰਨਾਮ ਸਿੰਘ ਅਚਾਨਕ ਦਲ ਬਦਲ ਲੈਂਦੇ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਨੇ 43 ਸਾਲ ਦੀ ਉਮਰ ‘ਚ ਮੁੱਖ ਮੰਤਰੀ ਬਣ ਕੇ ਭਾਰਤ ਦਾ ਸਭ ਤੋਂ ਛੋਟੀ ਉਮਰ ਦਾ ਮੁੱਖ ਮੰਤਰੀ ਬਣਨ ਦਾ ਰਿਕਾਰਡ ਆਪਣੇ ਨਾਂਅ ਦਰਜ ਕਰਵਾਇਆ ਸੀ।
ਇਸ ਤੋਂ ਬਾਅਦ 1969 ਤੋਂ ਲੈ ਕੇ ਸਾਲ 2017 ਤੱਕ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਕਦੇ ਵੀ ਚੋਣ ਨਹੀਂ ਹਾਰੇ। 1977 ਦੀਆਂ ਚੋਣਾਂ ‘ਚ ਅਕਾਲੀ ਦਲ, ਜਨਤਾ ਪਾਰਟੀ ਨੇ ਮਿਲ ਕੇ ਸਰਕਾਰ ਬਣਾਈ ਅਤੇ ਪ੍ਰਕਾਸ਼ ਸਿੰਘ ਬਾਦਲ ਦੂਜੀ ਵਾਰ ਮੁੱਖ ਮੰਤਰੀ ਬਣੇ। ਇਸ ਵਾਰ ਉਹ 1977 ਤੋਂ 1980 ਤੱਕ ਸੱਤਾ ‘ਚ ਰਹੇ।
ਇਸ ਤੋਂ ਬਾਅਦ ਉਹ 1997 ਤੋਂ 2002 ਤੱਕ ਤੀਜੀ ਵਾਰ ਮੁੱਖ ਮੰਤਰੀ ਬਣੇ ਅਤੇ ਪਹਿਲੀ ਵਾਰ 5 ਸਾਲ ਰਾਜ ਕੀਤਾ, ਫਿਰ ਬਾਦਲ ਨੇ 2007-2012 ਅਤੇ 2012 ਤੋਂ 2017 ‘ਚ ਲਗਾਤਾਰ 2 ਵਾਰ ਮੁੱਖ ਮੰਤਰੀ ਬਣ ਕੇ ਪੰਜਾਬ ਦਾ ਨਵਾਂ ਸਿਆਸੀ ਰਿਕਾਰਡ ਬਣਾਇਆ। ਫਰਵਰੀ 2017 ਵਿਚ ਜਦੋਂ ਅਕਾਲੀ ਦਲ ਦੀ ਹਾਰ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਅਸਤੀਫ਼ਾ ਦਿੱਤਾ ਤਾਂ ਉਨ੍ਹਾਂ ਦੀ ਉਮਰ 90 ਸਾਲ ਸੀ।
1985 ‘ਚ ਪ੍ਰਕਾਸ਼ ਸਿੰਘ ਬਾਦਲ ਨੂੰ ਸੰਵਿਧਾਨ ਤੇ ਧਾਰਾ 25 ਦੀ ਕਾਪੀ ਪਾੜਨ ਕਰਕੇ ਆਪਣੇ ਸਾਥੀਆਂ ਨਾਲ ਜੇਲ੍ਹ ਜਾਣਾ ਪਿਆ ਸੀ। ਦੂਜੇ ਪਾਸੇ ਉਨ੍ਹਾਂ ਦੇ ਪੂਰੇ ਖਾਨਦਾਨ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮ ‘ਚ ਸਾਲ 2003 ‘ਚ ਜੇਲ੍ਹ ‘ਚ ਜਾਣਾ ਪਿਆ ਸੀ, ਪਰ 2010 ‘ਚ ਅਦਾਲਤ ਨੇ ਉਨ੍ਹਾਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਸੀ।
2011 ‘ਚ ਸ੍ਰੀ ਅਕਾਲ ਤਖ਼ਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਪੰਥ ਰਤਨ ਫਖਰ-ਏ-ਕੌਮ ਦਾ ਨਿਵਾਜਿਆ ਗਿਆ। ਸਾਲ 2015 ‘ਚ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਸਾਲ 1996 ਤੋਂ 2008 ਤੱਕ ਅਕਾਲੀ ਦੇ ਖੁਦ ਪ੍ਰਧਾਨ ਰਹੇ ਅਤੇ ਉਨ੍ਹਾਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਸੌਂਪ ਦਿੱਤੀ।
ਲੰਮਾ ਸਮਾਂ ਭਾਜਪਾ ਨਾਲ ਗੱਠਜੋੜ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ ਵੀ ਹਿੰਦੂ-ਸਿੱਖ ਭਾਈਚਾਰਕ ਸਾਂਝ ਦੇ ਪ੍ਰਤੀਕ ਸਨ। ਭਾਜਪਾ ਅਤੇ ਅਕਾਲੀ ਦਲ 1996 ਵਿੱਚ ਨੇੜੇ ਆਏ ਅਤੇ ਪਹਿਲੀ ਵਾਰ ਗਠਜੋੜ ਵਿੱਚ 1997 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ। ਇਸ ਦਾ ਸਿਆਸੀ ਲਾਹਾ ਦੋਵਾਂ ਪਾਰਟੀਆਂ ਨੂੰ ਮਿਲਿਆ। ਭਾਜਪਾ ਨੂੰ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਵਧਾਉਣ ਲਈ ਜ਼ਮੀਨ ਮਿਲੀ ਤਾਂ ਸੱਤਾ ਦੀ ਕਮਾਨ ਬਾਦਲ ਨੂੰ ਮਿਲ ਗਈ। 1997 ਵਿੱਚ, ਬਾਦਲ ਨੇ ਸੂਬੇ ਦੇ 28ਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਅਤੇ ਉਨ੍ਹਾਂ ਨੇ 2007 ਵਿੱਚ ਚੌਥੀ ਵਾਰ ਅਤੇ 2012 ਵਿੱਚ ਪੰਜਵੀਂ ਵਾਰ ਅਹੁਦਾ ਸੰਭਾਲਿਆ। ਪ੍ਰਕਾਸ਼ ਸਿੰਘ ਬਾਦਲ ਕਹਿੰਦੇ ਸਨ ਕਿ ਹਿੰਦੂਆਂ ਤੇ ਸਿੱਖਾਂ ਵਿਚ ਨਹੁੰ ਮਾਸ ਦਾ ਰਿਸ਼ਤਾ ਹੈ।
Post navigation
ਮੋਬਾਈਲ ‘ਤੇ ਲਿੰਕ ਭੇਜ ਕੇ ਬਣਾ ਲੈਂਦੇ ਸੀ ਨਿਊਡ ਵੀਡੀਓ, ਫਿਰ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਠੱਗ ਦੇ ਸੀ ਲੱਖਾਂ ਰੁਪਏ, ਅਦਾਲਤ ਜਾ ਕੇ ਕਹਿੰਦੇ ਸਾਨੂੰ ਜ਼ਮਾਨਤ ਦੇ ਦਿਓ
ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਅੱਜ ਨਹੀਂ ਕੱਲ ਵੀਰਵਾਰ ਦੇ ਦਿਨ ਹੈ ਸਰਕਾਰੀ ਛੁੱਟੀ, ਇੱਥੇ ਪੜ੍ਹੋ ਸਰਕਾਰੀ ਨੋਟੀਫਿਕੇਸ਼ਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us