ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ; ਪਿਤਾ ਦੀ ਮ੍ਰਿਤਕ ਦੇਹ ਨੂੰ ਲਿਪਟ ਕੇ ਭੁੱਬਾਂ ਮਾਰ ਰੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ (ਵੇਖੋ ਤਸਵੀਰਾਂ)

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ; ਪਿਤਾ ਦੀ ਮ੍ਰਿਤਕ ਦੇਹ ਨੂੰ ਲਿਪਟ ਕੇ ਭੁੱਬਾਂ ਮਾਰ ਰੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ (ਵੇਖੋ ਤਸਵੀਰਾਂ)

ਵੀਓਪੀ ਬਿਊਰੋ, ਸ੍ਰੀ ਮੁਕਤਸਰ ਸਾਹਿਬ-25 ਅਪ੍ਰੈਲ ਨੂੰ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁਕੇ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਸੀ। ਅੱਜ ਸਸਕਾਰ ਜੱਦੀ ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹੀ ਲਾਏ ਗਏ ਬਾਗ ਵਿਚ ਕੀਤਾ ਜਾ ਰਿਹਾ ਹੈ। ਅੰਤਿਮ ਵਿਦਾਈ ਵੇਲੇ ਗਮਗੀਨ ਮਾਹੌਲ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨਾਲ ਲਿਪਟ ਕੇ ਪੁੱਤਰ ਸੁਖਬੀਰ ਸਿੰਘ ਬਾਦਲ ਭੁੱਬਾਂ ਮਾਰ ਕੇ ਰੋ ਪਏ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਤੇ ਹੋਰ ਪਰਿਵਾਰਕ ਮੈਂਬਰ ਵੀ ਮ੍ਰਿਤਕ ਦੇਹ ਨਾਲ ਲਿਪਟ ਕੇ ਰੋਂਦੇ ਨਜ਼ਰ ਆਏ।


ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਸਮੇਂ ਲੋਕਾਂ ਦੀ ਵੱਡੀ ਭੀੜ ਉਮੜੀ। ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿਚ ਰੱਖਿਆ ਗਿਆ ਸੀ। ਸਸਕਾਰ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬੀਐਲ ਪੁਰੋਹਿਤ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਆਦਿ ਨੇ ਸ਼ਰਧਾਂਜਲੀ ਭੇਟ ਕੀਤੀ।

error: Content is protected !!