ਬੇਅਦਬੀ ਮਾਮਲੇ ‘ਚ ਰਾਮ ਰਹੀਮ ਕਹਿੰਦਾ ਮੈਨੂੰ ਨਹੀਂ ਯਕੀਨ ਪੰਜਾਬ ਸਰਕਾਰ ਦੀ SIT ‘ਤੇ, ਕਹਿੰਦਾ- ਮੈਂ ਤਾਂ CBI ਤੋਂ ਹੀ ਜਾਂਚ ਕਰਵਾਉਣੀ

ਬੇਅਦਬੀ ਮਾਮਲੇ ‘ਚ ਰਾਮ ਰਹੀਮ ਕਹਿੰਦਾ ਮੈਨੂੰ ਨਹੀਂ ਯਕੀਨ ਪੰਜਾਬ ਸਰਕਾਰ ਦੀ SIT ‘ਤੇ, ਕਹਿੰਦਾ- ਮੈਂ ਤਾਂ CBI ਤੋਂ ਹੀ ਜਾਂਚ ਕਰਵਾਉਣੀ

ਚੰਡੀਗੜ੍ਹ (ਵੀਓਪੀ ਬਿਊਰੋ) ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਮੁਲਜ਼ਮ ਰਾਮ ਰਹੀਮ ਨੇ ਪੰਜਾਬ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ‘ਤੇ ਭਰੋਸਾ ਨਾ ਕਰਨ ਅਤੇ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਕਾਂਗਰਸ ਦੀ ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਐਸਆਈਟੀ ਨੂੰ ਸੌਂਪੀ ਸੀ।

ਮਾਮਲੇ ਦੀ ਪਿਛਲੀ ਸੁਣਵਾਈ ‘ਤੇ ਹਾਈਕੋਰਟ ਨੇ ਰਾਮ ਰਹੀਮ ਨੂੰ SIT ਦੀ ਜਾਂਚ ਅਤੇ ਸ਼ਿਕਾਇਤਕਰਤਾ ਦੇ ਬਿਆਨ ‘ਚ ਖਾਮੀਆਂ ਦੇ ਸਬੰਧ ‘ਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਰਾਮ ਰਹੀਮ ਵੱਲੋਂ ਦਾਇਰ ਪਟੀਸ਼ਨ ਵਿੱਚ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਗਿਆ ਹੈ ਕਿ ਉਸ ਨੂੰ ਐਫਆਈਆਰ ਤੋਂ ਪੰਜ ਸਾਲ ਬਾਅਦ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਪਟੀਸ਼ਨਰ ਨੇ ਅਜਿਹੀ ਸਥਿਤੀ ਵਿੱਚ ਸਰਕਾਰ ਦੀ ਐਸਆਈਟੀ ਵੱਲੋਂ ਨਿਰਪੱਖ ਜਾਂਚ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਉਸ ਨੂੰ ਸਿਆਸੀ ਕਾਰਨਾਂ ਕਰਕੇ ਫਸਾਇਆ ਗਿਆ ਹੈ।

ਇਸ ਤੋਂ ਪਹਿਲਾਂ ਮਾਮਲੇ ‘ਚ ਸਰਕਾਰ ਅਤੇ ਪਟੀਸ਼ਨਕਰਤਾ ਦਾ ਪੱਖ ਸੁਣਨ ਤੋਂ ਬਾਅਦ ਹਾਈਕੋਰਟ ਨੇ ਰਾਮ ਰਹੀਮ ਖਿਲਾਫ ਦਾਇਰ ਪਟੀਸ਼ਨ ‘ਤੇ ਕਿਹਾ ਕਿ ਉਨ੍ਹਾਂ ਨੂੰ ਦੱਸਣਾ ਹੋਵੇਗਾ ਕਿ ਐੱਸਆਈਟੀ ਦੀ ਜਾਂਚ ‘ਚ ਕੀ ਖਾਮੀਆਂ ਹਨ। ਮਾਮਲੇ ‘ਚ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਕੀਤੀ ਜਾ ਰਹੀ ਕਾਰਵਾਈ ‘ਚ ਕੀ ਕਮੀ ਹੈ। ਇਨ੍ਹਾਂ ਸਾਰੇ ਸਵਾਲਾਂ ਬਾਰੇ ਪਟੀਸ਼ਨਰ ਨੂੰ ਆਪਣਾ ਪੱਖ ਪੇਸ਼ ਕਰਨਾ ਹੋਵੇਗਾ।

ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਸੀ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ ਸੀ। ਹਾਈ ਕੋਰਟ ਦੇ ਹੁਕਮਾਂ ‘ਤੇ ਹੀ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹੇ ‘ਚ ਡੇਰਾ ਮੁਖੀ ਦੀ ਇਹ ਮੰਗ ਕਰਨਾ ਪੂਰੀ ਤਰ੍ਹਾਂ ਗਲਤ ਹੈ ਅਤੇ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਗਈ ਹੈ।

error: Content is protected !!