ਲੁਧਿਆਣਾ ‘ਚ ਗੈਸ ਲੀਕ ਨਾਲ ਹੋਈ 9 ਲੋਕਾਂ ਦੀ ਮੌਤ, NDRF ਨੇ ਸੰਭਾਲਿਆ ਮੋਰਚਾ

ਲੁਧਿਆਣਾ ਚ ਗੈਸ ਲੀਕ ਨਾਲ ਹੋਈ 9 ਲੋਕਾਂ ਦੀ ਮੌਤ, NDRF ਨੇ ਸੰਭਾਲਿਆ ਮੋਰਚਾ

ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਦੇ ਗਿਆਸਪੁਰਾ ਇਲਾਕੇ ਚ ਇਕ ਦੁਕਾਨ ਚੋਂ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 11 ਤੋਂ ਵੱਧ ਲੋਕ ਬੇਹੋਸ਼ ਹਨ। ਗੈਸ ਲੀਕ ਹੋਣ ਕਾਰਨ ਹੋਰ ਨੁਕਸਾਨ ਤੋਂ ਬਚਣ ਲਈ ਪੁਲਿਸ ਨੇ ਆਲੇ-ਦੁਆਲੇ ਦੇ 300 ਮੀਟਰ ਦੇ ਖੇਤਰ ਨੂੰ ਖਾਲੀ ਕਰਵਾ ਲਿਆ ਹੈ। ਇਸ ਦੇ ਨਾਲ ਹੀ ਗੈਸ ਲੀਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਤੇ ਫਾਇਰ ਬ੍ਰਿਗੇਡ ਦੇ ਅਨੁਸਾਰ ਇੱਕ ਕਰਿਆਨੇ ਦੀ ਦੁਕਾਨ ਤੋਂ ਗੈਸ ਲੀਕ ਕਿਵੇਂ ਹੋਈ। ਕਿਹੜੀ ਗੈਸ ਸੀ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਅਤੇ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚ ਗਈ। NDRF ਦੀ ਟੀਮ ਨੇ ਚਾਰਜ ਸੰਭਾਲ ਲਿਆ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਚਾਅ ਟੀਮਾਂ ਹਰ ਘਰ ਦੀ ਜਾਂਚ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ। ਪੁਲਿਸ ਮੁਤਾਬਕ ਡਰੋਨ ਰਾਹੀਂ ਘਰਾਂ ਦੀਆਂ ਛੱਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਗੈਸ ਲੀਕ ਹੋਣ ਕਾਰਨ ਇੱਕ ਬਿੱਲੀ ਦੀ ਵੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।

ਜਿੱਥੋਂ ਗੈਸ ਲੀਕ ਹੋਈ, ਉਸ ਦੁਕਾਨ ਦੇ ਸੰਚਾਲਕ ਦਾ ਪੂਰਾ ਪਰਿਵਾਰ ਵੀ ਆਪਣੀ ਜਾਨ ਤੋਂ ਹੱਥ ਧੋ ਬੈਠਾ ਹੈ। ਘਟਨਾ ਦੀ ਸੂਚਨਾ ਮਿਲਣ ਤੇ ਇਲਾਕੇ ਦੀ ਵਿਧਾਇਕਾ ਵੀ ਮੌਕੇ ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਗੈਸ ਲੀਕ ਕਾਂਡ ਦੀ ਜਾਂਚ ਕਰਵਾਈ ਜਾਵੇਗੀ। ਫਿਲਹਾਲ ਜਾਨ ਬਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਪੁਲਿਸ ਫੈਕਟਰੀ ਮਾਲਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੂਰੇ ਇਲਾਕੇ ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਪ੍ਰਸ਼ਾਸਨ ਮੁਤਾਬਕ ਉਨ੍ਹਾਂ ਦਾ ਧਿਆਨ ਲੋਕਾਂ ਨੂੰ ਬਾਹਰ ਕੱਢਣ ਤੇ ਹੈ। ਹਰ ਘਰ ਦੀ ਜਾਂਚ ਕੀਤੀ ਜਾ ਰਹੀ ਹੈ।

ਸੀਐਮ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

error: Content is protected !!