Amazon ਅਤੇ Flipkart ਦੇ ਨਾਂ ‘ਤੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰਣ ਵਾਲਾ ਦਿੱਲੀ ਏਅਰਪੋਰਟ ਤੋਂ  ਗ੍ਰਿਫਤਾਰ

Amazon ਅਤੇ Flipkart ਦੇ ਨਾਂ ‘ਤੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰਣ ਵਾਲਾ ਦਿੱਲੀ ਏਅਰਪੋਰਟ ਤੋਂ  ਗ੍ਰਿਫਤਾਰ

ਪੰਜਾਬ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਵੀਰਵਾਰ ਰਾਤ ਦਿੱਲੀ ਏਅਰਪੋਰਟ ਤੋਂ ਐਮਾਜ਼ਾਨ ਅਤੇ ਫਲਿੱਪਕਾਰਟ ‘ਚ ਪੈਸੇ ਲੈ ਕੇ ਕਰੋੜਾਂ ਦੀ ਠੱਗੀ ਮਾਰਨ ਦੇ ਦੋਸ਼ੀ ਜਸਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਮਸਕਟ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ।

ਜਸਬੀਰ ਸਿੰਘ ਜੋ ਕਿ ਗਾਜ਼ੀਆਬਾਦ ਦੇ ਰਹਿਣ ਵਾਲਾ ਹੈ ਨੇ ਕਰੀਬ ਇੱਕ ਸਾਲ ਪਹਿਲਾਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਦਫ਼ਤਰ ਖੋਲ੍ਹਿਆ ਸੀ। ਆਰੋਪੀ ਨੇ ਠੱਗੀ ਦੇ ਸ਼ਿਕਾਰ ਪੀੜਤਾਂ ਨੂੰ ਕਿਹਾ ਕਿ ਜੇਕਰ ਉਹ ਫਲਿੱਪਕਾਰਟ ਅਤੇ ਐਮਾਜ਼ਾਨ ਵਰਗੀਆਂ ਕੰਪਨੀਆਂ ਵਿੱਚ ਆਪਣੀ ਪੂੰਜੀ ਨਿਵੇਸ਼ ਕਰਦੇ ਹਨ ਤਾਂ ਉਨ੍ਹਾਂ ਨੂੰ 10 ਤੋਂ 15 ਫੀਸਦੀ ਵਿਆਜ ਮਿਲੇਗਾ ਅਤੇ ਉਨ੍ਹਾਂ ਦਾ ਪੈਸਾ ਵੀ ਸੁਰੱਖਿਅਤ ਰਹੇਗਾ।

 

ਕਰੀਬ ਛੇ ਮਹੀਨੇ ਪਹਿਲਾਂ ਮੁਲਜ਼ਮ ਰਣਜੀਤ ਐਵੀਨਿਊ ਤੋਂ ਦਫ਼ਤਰ ਬੰਦ ਕਰਕੇ ਫਰਾਰ ਹੋ ਗਿਆ ਸੀ। ਜਸਬੀਰ ਸਿੰਘ ਦੇ ਖਿਲਾਫ਼ 30 ਲੋਕਾਂ ਨੇ ਆਪਣੇ ਬਿਆਨ ਦਰਜ ਕਰਵਾ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਅੰਮ੍ਰਿਤਸਰ ਦੇ ਸਿਵਲ ਲਾਈਨ ਪੁਲੀਸ ਨੇ ਜਸਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਜਸਬੀਰ ਸਿੰਘ ਨੇ ਨਾ ਸਿਰਫ਼ ਅੰਮ੍ਰਿਤਸਰ ਬਲਕਿ ਦਿੱਲੀ ਅਤੇ ਹੋਰ ਰਾਜਾਂ ਵਿੱਚ ਵੀ ਇਸ ਤਰ੍ਹਾਂ ਲੋਕਾਂ ਨਾਲ ਠੱਗੀ ਮਾਰੀ ਹੈ।

ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਸਬੀਰ ਸਿੰਘ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਅਤੇ ਦੇਸ਼ ਦੇ ਹਵਾਈ ਅੱਡਿਆਂ ਅਤੇ ਬੰਦਰਗਾਹਾਂ ਬਾਰੇ ਜਾਣਕਾਰੀ ਦਿੱਤੀ। ਵੀਰਵਾਰ ਰਾਤ ਨੂੰ ਦੋਸ਼ੀ ਦਿੱਲੀ ਏਅਰਪੋਰਟ ਤੋਂ ਮਸਕਟ ਜਾ ਰਿਹਾ ਸੀ। ਪਰ ਇਸ ਤੋਂ ਪਹਿਲਾਂ ਹੀ ਅੰਮ੍ਰਿਤਸਰ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਉਸਨੂੰ ਦਬੋਚ ਲਿਆ।

error: Content is protected !!