ਹੋਲੇ ਮਹੱਲੇ ਦੌਰਾਨ ਬੇਰਹਿਮੀ ਨਾਲ ਕਤਲ ਹੋਏ ਐਨਆਰਆਈ ਨਿਹੰਗ ਨੌਜਵਾਨ ਦੇ ਮਾਮਲੇ ਵਿਚ ਮੁਲਜ਼ਮ ਗ੍ਰਿਫ਼ਤਾਰ, ਹੋ ਸਕਦੇ ਹਨ ਵੱਡੇ ਖੁਲਾਸੇ

ਹੋਲੇ ਮਹੱਲੇ ਦੌਰਾਨ ਬੇਰਹਿਮੀ ਨਾਲ ਕਤਲ ਹੋਏ ਐਨਆਰਆਈ ਨਿਹੰਗ ਨੌਜਵਾਨ ਦੇ ਮਾਮਲੇ ਵਿਚ ਮੁਲਜ਼ਮ ਗ੍ਰਿਫ਼ਤਾਰ, ਹੋ ਸਕਦੇ ਹਨ ਵੱਡੇ ਖੁਲਾਸੇ


ਵੀਓਪੀ ਬਿਊਰੋ, ਸ੍ਰੀ ਅਨੰਦਪੁਰ ਸਾਹਿਬ- ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੁਲੜਬਾਜ਼ੀ ਕਰਨ ਤੋਂ ਰੋਕਣ ਉਤੇ ਬੇਰਹਿਮੀ ਨਾਲ ਕਤਲ ਕੀਤੇ ਗਏ ਐਨਆਰਆਈ ਨਿਹੰਗ ਪ੍ਰਦੀਪ ਕੁਮਾਰ ਦੇ ਮਾਮਲੇ ਵਿਚ ਮੁਲਜ਼ਮ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿਥੇ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ।ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।


ਜਾਣਕਾਰੀ ਅਨੁਸਾਰ ਥਾਣਾ ਮੁਖੀ ਇੰਸਪੈਕਟਰ ਹਰਕੀਰਤ ਸਿੰਘ ਨੇ ਦੱਸਿਆ ਕਿ ਹੋਲੇ ਮਹੱਲੇ ਦੌਰਾਨ ਝਗੜੇ ਵਿਚ ਪਿੰਡ ਗਾਜੀਕੋਟ ਗੁਰਦਾਸਪੁਰ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਜੋ ਕੈਨੇਡਾ ਦਾ ਪੀਆਰ ਸੀ ਦਾ ਕਤਲ ਹੋ ਗਿਆ ਸੀ। ਮੁਲਜ਼ਮ ਸਤਬੀਰ ਸਿੰਘ ਉਰਫ ਲਾਡੀ ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ਨਲਕੋਟੀ ਥਾਣਾ ਨੂਰਪੁਰ ਬੇਦੀ ਵੀ ਗੰਭੀਰ ਜ਼ਖਮੀ ਹੋ ਗਿਆ ਸੀ। ਉਦੋ੍ਂ ਤੋਂ ਹੀ ਮੁਲਜ਼ਮ ਚੰਡੀਗੜ੍ਹ ਵਿਚ ਜ਼ੇਰੇ ਇਲਾਜ ਸੀ। ਬੀਤੇ ਦਿਨੀਂ ਉਸ ਨੂੰ ਛੁੱਟੀ ਦੇ ਦਿੱਤੀ ਗਈ ਸੀ ਤੇ ਪੁਲਿਸ ਨੇ ਹੁਣ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

error: Content is protected !!