ਫਿਲਮ ਨੂੰ ਲੈ ਕੇ ਦਿਲਜੀਤ ਦੋਸਾਂਝ ਨੂੰ ਕੱਲ੍ਹ ਲੁਧਿਆਣਾ ਦੀ ਅਦਾਲਤ ਵਿਚ ਹੋਣਾ ਹੋਵੇਗਾ ਪੇਸ਼

ਫਿਲਮ ਨੂੰ ਲੈ ਕੇ ਦਿਲਜੀਤ ਦੋਸਾਂਝ ਨੂੰ ਕੱਲ੍ਹ ਲੁਧਿਆਣਾ ਦੀ ਅਦਾਲਤ ਵਿਚ ਹੋਣਾ ਹੋਵੇਗਾ ਪੇਸ਼


ਵੀਓਪੀ ਬਿਊਰੋ, ਲੁਧਿਆਣਾ : ਆਪਣੀ ਫਿਲਮ ਜੋੜੀ ਦੀ ਪ੍ਰਮੋਸ਼ਨ ਵਿਚ ਲੱਗੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਆਪਣੀ ਇਕ ਹੋਰ ਫਿਲਮ ਲਈ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ। ਦਰਅਸਲ ਲੁਧਿਆਣਾ ਦੀ ਇੱਕ ਅਦਾਲਤ ਨੇ ਅਦਾਕਾਰ ਦਿਲਜੀਤ ਦੁਸਾਂਝ, ਅਦਾਕਾਰਾ ਪਰੀਨਿਤੀ ਚੋਪੜਾ, ਨਿਰਮਾਤਾ ਇਮਤਿਆਜ਼ ਅਲੀ ਅਤੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੂੰ 3 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਫਿਲਮ ਦੇ ਟੈਲੀਕਾਸਟ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਇਸ ਨੂੰ OTTਪਲੇਟਫਾਰਮ ‘ਤੇ ਵੀ ਰਿਲੀਜ਼ ਨਹੀਂ ਕੀਤਾ ਜਾਵੇਗਾ।


ਲੁਧਿਆਣਾ ਦੀ ਅਦਾਲਤ ਨੇ ਇਹ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਚਮਕੀਲਾ ਦੀ ਪਤਨੀ ਗੁਰਮੇਲ ਕੌਰ ਨੇ 12 ਅਕਤੂਬਰ 2012 ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਦੋਵਾਂ ਸ਼ਿਕਾਇਤਕਰਤਾਵਾਂ ਦੇ ਪਿਤਾ ਨੂੰ ਦਿਤੇ ਸਨ। ਉਸ ਨੂੰ 5 ਲੱਖ ਰੁਪਏ ਵੀ ਮਿਲੇ ਹਨ। ਬਾਇਓਪਿਕ ਬਣਾਉਣ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਸੀ।
3 ਨਵੰਬਰ 2022 ਨੂੰ ਸ਼ਿਕਾਇਤਕਰਤਾ ਦੇ ਪਿਤਾ ਦੀ ਮੌਤ ਹੋ ਗਈ ਸੀ। ਜਦੋਂ ਪਟੀਸ਼ਨਰ ਨੇ ਬਾਇਓਪਿਕ ਬਣਾਉਣ ਲਈ ਪ੍ਰਬੰਧ ਕਰਨੇ ਸ਼ੁਰੂ ਕੀਤੇ ਅਤੇ ਗੁਰਮੇਲ ਕੌਰ ਨਾਲ ਸੰਪਰਕ ਕੀਤਾ ਤਾਂ ਉਹ ਕਿਸੇ ਨਾ ਕਿਸੇ ਬਹਾਨੇ ਮਾਮਲੇ ਨੂੰ ਟਾਲਦੀ ਰਹੀ। ਬਾਅਦ ਵਿਚ ਉਨ੍ਹਾਂ ਨੂੰ ਪਤਾ ਲਗਾ ਕਿ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ‘ਤੇ ਪਹਿਲਾਂ ਹੀ ਫਿਲਮ ਬਣ ਰਹੀ ਹੈ।


ਜਦੋਂ ਤੋਂ ਇਹ ਮਾਮਲਾ ਅਦਾਲਤ ਵਿਚ ਪਹੁੰਚਿਆ ਹੈ, ਇਸ ਮਾਮਲੇ ਨੂੰ ਲੈ ਕੇ ਦੋ ਤੋਂ ਤਿੰਨ ਸੁਣਵਾਈਆਂ ਹੋ ਚੁਕੀਆਂ ਹਨ। ਇਸ ਤੋਂ ਪਹਿਲਾਂ ਇਸ ਫਿਲਮ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਤੋਂ ਰੋਕ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਸ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਕਰਨ ‘ਤੇ ਵਿਚਾਰ ਕੀਤਾ ਗਿਆ। ਪਰ ਹੁਣ ਅਦਾਲਤ ਨੇ ਇਸ ਦਾ ਪ੍ਰਿੰਟ ਕਿਤੇ ਵੀ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਕਾਰ ਚਮਕੀਲਾ ਦੀ ਪਤਨੀ ਨੂੰ 3 ਮਈ ਨੂੰ ਅਦਾਲਤ ਵਿੱਚ ਆਉਣ ਲਈ ਕਿਹਾ ਗਿਆ ਹੈ।

error: Content is protected !!