‘ਆਪ’ ਮੰਤਰੀ, ਵਿਧਾਇਕ ਤੇ ਡਿਪਟੀ ਸਪੀਕਰ ਪਹੁੰਚੇ ਹਾਈ ਕੋਰਟ, ਕਹਿੰਦੇ- ਸਾਡੇ ਖਿਲਾਫ ਦਰਜ ਕੀਤੀ ਐੱਫਆਈਆਰ ਰੱਦ ਕਰ ਦਿਓ

‘ਆਪ’ ਮੰਤਰੀ, ਵਿਧਾਇਕ ਤੇ ਡਿਪਟੀ ਸਪੀਕਰ ਪਹੁੰਚੇ ਹਾਈ ਕੋਰਟ, ਕਹਿੰਦੇ- ਸਾਡੇ ਖਿਲਾਫ ਦਰਜ ਕੀਤੀ ਐੱਫਆਈਆਰ ਰੱਦ ਕਰ ਦਿਓ

 

ਵੀਓਪੀ ਬਿਊਰੋ – ਪੰਜਾਬ ਦੇ ਮੰਤਰੀ ਅਮਨ ਅਰੋੜਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹਾਈਕੋਰਟ ਨੂੰ ਰਾਜਪਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ਦੇ ਮਾਮਲੇ ਵਿੱਚ ਦਰਜ ਐਫਆਈਆਰ ਰੱਦ ਕਰਨ ਦੀ ਅਪੀਲ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹਾਈ ਕੋਰਟ ਵਿੱਚ ਹੋਵੇਗੀ।

ਪਟੀਸ਼ਨ ਦਾਇਰ ਕਰਦੇ ਹੋਏ ਅਮਨ ਅਰੋੜਾ, ਜੈ ਕ੍ਰਿਸ਼ਨ ਰੋੜੀ ਅਤੇ ਕੁਲਵੰਤ ਸਿੰਘ ਨੇ ਪਟੀਸ਼ਨ ਦਾਇਰ ਕਰਦੇ ਹੋਏ ਅਕਤੂਬਰ 2021 ਨੂੰ ਉਨ੍ਹਾਂ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ‘ਚ ਦੱਸਿਆ ਗਿਆ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਦੀ ਘਟਨਾ ਵਿਰੁੱਧ ਪਟੀਸ਼ਨਕਰਤਾ ਨੇ ਆਪਣੇ ਸਾਥੀਆਂ ਨਾਲ ਚੰਡੀਗੜ੍ਹ ‘ਚ ਰਾਜਪਾਲ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ ਕੀਤਾ ਸੀ।

ਇਸ ਪ੍ਰਦਰਸ਼ਨ ਕਾਰਨ ਚੰਡੀਗੜ੍ਹ ਪੁਲਿਸ ਨੇ ਇਹ ਐਫ.ਆਈ.ਆਰ. ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਵੀ 29 ਅਕਤੂਬਰ 2022 ਨੂੰ ਦਿੱਲੀ ਦੇ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਐਫਆਈਆਰ ਨੂੰ ਰੱਦ ਕਰਨ ਦੀ ਉਨ੍ਹਾਂ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ 19 ਮਈ ਤੱਕ ਸੁਣਵਾਈ ‘ਤੇ ਰੋਕ ਲਗਾਉਂਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

error: Content is protected !!