ਅਮਰੀਕਾ ਵਿਚ ਇਕ ਹੋਰ ਹੱਤਿਆ; ਸਟੋਰ ਵਿਚ ਕੰਮ ਕਰਦਾ ਪਿਆ ਸੀ ਪੰਜਾਬੀ ਨੌਜਵਾਨ, ਲੁਟੇਰਿਆਂ ਨੇ ਆ ਕੇ ਮਾਰ ਦਿੱਤੀਆਂ ਗੋਲ਼ੀਆਂ, ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਅਮਰੀਕਾ ਵਿਚ ਇਕ ਹੋਰ ਹੱਤਿਆ; ਸਟੋਰ ਵਿਚ ਕੰਮ ਕਰਦਾ ਪਿਆ ਸੀ ਪੰਜਾਬੀ ਨੌਜਵਾਨ, ਲੁਟੇਰਿਆਂ ਨੇ ਆ ਕੇ ਮਾਰ ਦਿੱਤੀਆਂ ਗੋਲ਼ੀਆਂ, ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼


ਵੀਓਪੀ ਬਿਊਰੋ, ਇੰਟਰਨੈਸ਼ਨਲ- ਬੁੱਧਵਾਰ ਨੂੰ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਭਰਾਵਾਂ ਦੇ ਅਮਰੀਕਾ ਵਿਚ ਗੋਲ਼ੀਆਂ ਮਾਰ ਕੇ ਹੋਏ ਕਤਲ ਤੋਂ ਬਾਅਦ ਵੀਰਵਾਰ ਨੂੰ ਵਾਸ਼ਿੰਗਟਨ ਸੂਬੇ ਦੇ ਵੈਨਕੂਵਰ ਸ਼ਹਿਰ ’ਚ ਲੁਟੇਰਿਆਂ ਨਾਲ ਝੜਪ ਦੌਰਾਨ ਕਪੂਰਥਲਾ ਨੇੜਲੇ ਪਿੰਡ ਜਲਾਲ ਭੁਲਾਣਾ ਦੇ 30 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।


ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਘਟਨਾ ਦੀ ਸੀਸੀਟੀਸੀ ਫੁਟੇਜ ਵੀ ਸਾਹਮਣੇ ਆ ਗਈ ਹੈ। ਇਹ ਸੂਚਨਾ ਜਿਉਂ ਹੀ ਪਿੰਡ ਜਲਾਲ ਭੁਲਾਣਾ ਪੁੱਜੀ ਤਾਂ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
ਪਰਿਵਾਰ ਅਨੁਸਾਰ 30 ਸਾਲਾ ਨਵਜੋਤ ਸਿੰਘ ਅਜੇ ਕੁਆਰਾ ਸੀ ਅਤੇ ਸ਼ੁਰੂ ਤੋਂ ਹੀ ਵਿਦੇਸ਼ ਵਿਚ ਵਸਣ ਦਾ ਸੁਪਨਾ ਦੇਖ ਰਿਹਾ ਸੀ। ਉਹ ਲੰਬੇ ਸਮੇਂ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਅਤੇ ਪਿਛਲੇ ਸਾਲ ਹੀ ਉਹ ਆਪਣੀਆਂ ਕੋਸ਼ਿਸ਼ਾਂ ਵਿੱਚ ਕਾਮਯਾਬ ਹੋ ਗਿਆ ਅਤੇ ਅਮਰੀਕਾ ਚਲਾ ਗਿਆ। ਉਥੇ ਉਹ ਵੈਨਕੂਵਰ, ਵਾਸ਼ਿੰਗਟਨ ਸਟੇਟ ਦੇ ਇੱਕ ਗੈਸ ਸਟੇਸ਼ਨ ’ਤੇ ਕੰਮ ਕਰਦਾ ਸੀ। ਸਟੋਰ ’ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਉਸ ਨੂੰ ਗੋਲੀ ਮਾਰ ਦਿੱਤੀ। ਜਾਣਕਾਰੀ ਮੁਤਾਬਕ ਨਵਜੋਤ ਰੋਜ਼ਾਨਾ ਦੀ ਤਰ੍ਹਾਂ ਗੈਸ ਸਟੇਸ਼ਨ ਸਟੋਰ ’ਤੇ ਕੰਮ ਕਰ ਰਿਹਾ ਸੀ, ਇਸ ਦੌਰਾਨ ਲੁਟੇਰੇ ਲੁੱਟ ਦੀ ਨੀਅਤ ਨਾਲ ਸਟੋਰ ਅੰਦਰ ਦਾਖਲ ਹੋਏ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਲੁਟੇਰਿਆਂ ਦੀਆਂ ਮੰਗਾਂ ਪੂਰੀਆਂ ਕਰਦਾ ਹੈ, ਫਿਰ ਵੀ ਲੁਟੇਰਿਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਨਵਜੋਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਮ੍ਰਿਤਕ ਦੇ ਵਾਰਸਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ।

error: Content is protected !!