ਮੀਂਹ ਹਨੇਰੀ ਕਾਰਨ ਤਬਾਹ ਹੋ ਗਈ ਸੀ ਫ਼ਸਲ, 14 ਏਕੜ ਜ਼ਮੀਨ ਦੇ ਮਾਲਕ ਕਿਸਾਨ ਨੇ ਨਿਗਲ ਲਿਆ ਜ਼ਹਿਰ

ਮੀਂਹ ਹਨੇਰੀ ਕਾਰਨ ਤਬਾਹ ਹੋ ਗਈ ਸੀ ਫ਼ਸਲ, 14 ਏਕੜ ਜ਼ਮੀਨ ਦੇ ਮਾਲਕ ਕਿਸਾਨ ਨੇ ਨਿਗਲ ਲਿਆ ਜ਼ਹਿਰ


ਵੀਓਪੀ ਬਿਊਰੋ, ਅਬੋਹਰ : ਬੀਤੇ ਦਿਨੀਂ ਪਏ ਭਾਰੀ ਮੀਂਹ ਤੇ ਹਨੇਰੀ ਕਾਰਨ ਤਬਾਹ ਹੋਈ ਫ਼ਸਲ ਤੋਂ ਦੁਖੀ ਕਿਸਾਨ ਨੇ ਜੀਵਲ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਅਬੋਹਰ ਦੇ ਗੁਰਮੀਤ ਸਿੰਘ (55) ਪੁੱਤਰ ਬੂਟਾ ਸਿੰਘ ਵਜੋਂ ਹੋਈ ਹੈ। ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ। ਮ੍ਰਿਤਕ 14 ਏਕੜ ਜ਼ਮੀਨ ਦਾ ਮਾਲਕ ਸੀ। ਪਿਛਲੇ ਦਿਨੀਂ ਤੇਜ਼ ਮੀਂਹ ਦੇ ਚੱਲਦਿਆਂ ਉਸ ਦੀ ਸਾਰੀ ਫ਼ਸਲ ਖ਼ਰਾਬ ਹੋ ਗਈ। ਜਿਸ ਦੇ ਚਲਦੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਿੰਡ ਵਿਚ ਖ਼ਰਾਬ ਫ਼ਸਲਾਂ ਦੀ ਗਿਰਦਾਵਰੀ ਕਰਵਾਈ ਗਈ ਸੀ ਪਰ ਅੱਜ ਤੱਕ ਇਕ ਰੁਪਿਆ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ ਜਿਸ ਕਾਰਨ ਉਸਦਾ ਭਰਾ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉੁਸ ਨੇ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।

error: Content is protected !!