ਬੇਅਦਬੀ ਮਾਮਲਿਆਂ ‘ਚ ਚੱਲ ਰਹੇ ਕੇਸ ਪੰਜਾਬ ਤੋਂ ਬਾਹਰ ਲਿਜਾਣ ਦੀ ਮੰਗ ਕਰ ਰਿਹਾ ਸੀ ਰਾਮ ਰਹੀਮ, ਅਦਾਲਤ ਨੇ ਅਰਜ਼ੀ ਰੱਦ ਕੀਤੀ

ਬੇਅਦਬੀ ਮਾਮਲਿਆਂ ‘ਚ ਚੱਲ ਰਹੇ ਕੇਸ ਪੰਜਾਬ ਤੋਂ ਬਾਹਰ ਲਿਜਾਣ ਦੀ ਮੰਗ ਕਰ ਰਿਹਾ ਸੀ ਰਾਮ ਰਹੀਮ, ਅਦਾਲਤ ਨੇ ਅਰਜ਼ੀ ਰੱਦ ਕੀਤੀ

ਵੀਓਪੀ ਬਿਊਰੋ – ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਫਰੀਦਕੋਟ ਵਿੱਚ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਰਾਮ ਰਹੀਮ ਨੇ ਇਸ ਮਾਮਲੇ ‘ਚ ਅਦਾਲਤ ਤੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ। ਪਰ ਇਸ ਮੰਗ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸਾਲ 2015 ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੇ ਹੋਰਨਾਂ ਖਿਲਾਫ ਚੱਲ ਰਹੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਸੀ। ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਇਸ ਤੋਂ ਬਾਅਦ ਕੇਸ ਨੂੰ ਸੁਣਵਾਈ ਲਈ ਪੰਜਾਬ ਤੋਂ ਬਾਹਰ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਸਿੰਘ ਦੀ ਨਵੰਬਰ 2022 ਵਿੱਚ ਕੋਟਕਪੂਰਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਡੇਰਾ ਪੈਰੋਕਾਰਾਂ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ, ਰਣਦੀਪ ਸਿੰਘ ਅਤੇ ਨਰਿੰਦਰ ਕੁਮਾਰ ਸ਼ਰਮਾ ਵੱਲੋਂ ਸੁਪਰੀਮ ਕੋਰਟ ਵਿੱਚ ਤਬਾਦਲਾ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਦੋਸ਼ੀਆਂ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਦੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ।

error: Content is protected !!