ਪਾਕਿਸਤਾਨ ਦਾ ਸਾਬਕਾ ਪੀਐੱਮ ਇਮਰਾਨ ਖਾਨ ਗ੍ਰਿਫ਼ਤਾਰ, ਪੁਲਿਸ ਨੇ ਸਮੱਰਥਕ ਤੇ ਸਾਥੀ ਵਕੀਲ ਵੀ ਕੁੱਟੇ

ਪਾਕਿਸਤਾਨ ਦਾ ਸਾਬਕਾ ਪੀਐੱਮ ਇਮਰਾਨ ਖਾਨ ਗ੍ਰਿਫ਼ਤਾਰ, ਪੁਲਿਸ ਨੇ ਸਮੱਰਥਕ ਤੇ ਸਾਥੀ ਵਕੀਲ ਵੀ ਕੁੱਟੇ

ਇਸਲਾਮਾਬਾਦ (ਵੀਓਪੀ ਬਿਊਰੋ) ਪਾਕਿਸਤਾਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨੀ ਰੇਂਜਰਾਂ ਨੇ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਇਮਰਾਨ ਖਾਨ ਕਈ ਮਾਮਲਿਆਂ ‘ਚ ਜ਼ਮਾਨਤ ਲਈ ਹਾਈਕੋਰਟ ਪਹੁੰਚੇ ਸਨ।

ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਵਕੀਲ ਫੈਜ਼ਲ ਚੌਧਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਪੀਟੀਆਈ ਆਗੂ ਮੁਸਰਤ ਚੀਮਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਇਮਰਾਨ ਖਾਨ ਨੂੰ ਮਾਰ-ਕੁੱਟ ਰਹੇ ਹਨ। ਉਨ੍ਹਾਂ ਨੇ ਇਮਰਾਨ ਸਾਹਬ ਨਾਲ ਬਹੁਤ ਕੁਝ ਕੀਤਾ ਹੈ।

ਜਾਣਕਾਰੀ ਮੁਤਾਬਕ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ। ਅਦਾਲਤ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਦੇ ਵਕੀਲ ਅਤੇ ਸਮਰਥਕਾਂ ਦੀ ਵੀ ਕੁੱਟਮਾਰ ਕੀਤੀ ਗਈ ਹੈ।

error: Content is protected !!