ਦੋਸਤ ਨਾਲ ਮੋਟਰਸਾਇਕਲ ‘ਤੇ ਸਵਾਰ ਹੋ ਕੇ ਨਿਕਲਿਆ ਤਾਂ ਰਾਹ ‘ਚ ਟੈਂਕਰ ਚਾਲਕ ਨੇ ਮਾਰੀ ਟੱਕਰ, ਦੋਵਾਂ ਦੋਸਤਾਂ ਦੀ ਮੌਤ

ਦੋਸਤ ਨਾਲ ਮੋਟਰਸਾਇਕਲ ‘ਤੇ ਸਵਾਰ ਹੋ ਕੇ ਨਿਕਲਿਆ ਤਾਂ ਰਾਹ ‘ਚ ਟੈਂਕਰ ਚਾਲਕ ਨੇ ਮਾਰੀ ਟੱਕਰ, ਦੋਵਾਂ ਦੋਸਤਾਂ ਦੀ ਮੌਤ

ਵੀਓਪੀ ਬਿਊਰੋ – ਫਰੀਦਕੋਟ-ਕੋਟਕਪੂਰਾ ਹਾਈਵੇ ‘ਤੇ ਦੇਵੀਵਾਲਾ ਰੋਡ ਨੇੜੇ ਇੱਕ ਤੇਜ਼ ਰਫਤਾਰ ਟੈਂਕਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਬਾਈਕ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਟੈਂਕਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੇਵੀਵਾਲਾ ਵਾਸੀ ਭਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਲੜਕਾ ਅਜੇ ਕੁਮਾਰ ਆਪਣੇ ਦੋਸਤ ਗੁਰਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਕੋਟਕਪੂਰਾ ਜਾ ਰਿਹਾ ਸੀ। ਰਸਤੇ ਵਿੱਚ ਟੈਂਕਰ ਚਾਲਕ ਨੇ ਉਸ ਦੋ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਅਜੇ ਕੁਮਾਰ ਅਤੇ ਗੁਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ।

ਜ਼ਖਮੀ ਹਾਲਤ ‘ਚ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ‘ਤੇ ਥਾਣਾ ਕੋਟਕਪੂਰਾ ਦੀ ਪੁਲਿਸ ਨੇ ਦੋਸ਼ੀ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਲ ਹੀ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।

error: Content is protected !!