ਗਰਮੀ ਕੱਢੇਗੀ ਪੰਜਾਬੀਆਂ ਦੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤੇ ਸੰਕੇਤ, ਮੀਂਹ ਦੀ ਨਹੀਂ ਕੋਈ ਸੰਭਾਵਨਾ, ਇੰਨੇ ਡਿਗਰੀ ਤਕ ਪੁੱਜੇਗਾ ਤਾਪਮਾਨ

ਗਰਮੀ ਕੱਢੇਗੀ ਪੰਜਾਬੀਆਂ ਦੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤੇ ਸੰਕੇਤ, ਮੀਂਹ ਦੀ ਨਹੀਂ ਕੋਈ ਸੰਭਾਵਨਾ, ਇੰਨੇ ਡਿਗਰੀ ਤਕ ਪੁੱਜੇਗਾ ਤਾਪਮਾਨ

ਵੀਓਪੀ ਬਿਊਰੋ, ਚੰਡੀਗੜ੍ਹ-ਪੰਜਾਬੀਆਂ ਨੂੰ ਹੁਣ ਗਰਮੀ ਝੁਲਸਾਏਗੀ। ਪੰਜਾਬ ਦੇ ਲੋਕਾਂ ਨੂੰ ਹੁਣ ਗਰਮੀ ਦੇ ਕਹਿਰ ਦਾ ਸਾਹਮਣਾ ਕਰਨਾ ਪਵੇਗਾ। ਪੂਰਾ ਅਪ੍ਰੈਲ ਤੇ ਚੜ੍ਹਦਾ ਮਈ ਮਹੀਨਾ ਮੀਂਹ ਤੇ ਹਵਾਵਾਂ ਕਰ ਕੇ ਠੰਢਾ ਰਿਹਾ ਤੇ ਗਰਮੀ ਤੋਂ ਰਾਹਤ ਰਹੀ ਪਰ ਅਗਲੇ ਕੁਝ ਦਿਨ ਬਾਰਸ਼ ਹੋਣ ਦੀ ਕੋਈ ਉਮੀਦ ਨਹੀਂ, ਜਿਸ ਕਰਕੇ ਪਾਰਾ ਚੜ੍ਹੇਗਾ ਤੇ ਗਰਮੀ ਵਧੇਗੀ। ਮੌਸਮ ਵਿਭਾਗ ਨੇ ਸੰਕੇਤ ਜਾਰੀ ਕੀਤੇ ਹਨ ਕਿ ਰਾਜ ਵਿੱਚ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਜਦਕਿ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਮੌਜੂਦਾ ਸਥਿਤੀ ਅਨੁਸਾਰ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੇ ਵਾਧੇ ਦਾ ਅਨੁਮਾਨ ਲਗਾਇਆ ਗਿਆ ਹੈ।
ਉਂਝ ਪੰਜਾਬ ਵਿੱਚ ਇਸ ਸਮੇਂ ਸਵੇਰੇ ਹਵਾ ਵਿੱਚ ਨਮੀ ਦੀ ਮਾਤਰਾ 55 ਤੋਂ 60 ਫੀਸਦੀ ਤੱਕ ਦਰਜ ਕੀਤੀ ਜਾ ਰਹੀ ਹੈ। ਇਸ ਕਾਰਨ ਇਸ ਸਮੇਂ ਸਵੇਰ ਵੇਲੇ ਗਰਮੀ ਦਾ ਕੋਈ ਅਹਿਸਾਸ ਨਹੀਂ ਹੁੰਦਾ ਪਰ ਹੁਣ 11 ਮਈ ਤੋਂ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 40 ਤੋਂ 42 ਡਿਗਰੀ ਤੱਕ ਰਿਕਾਰਡ ਹੋਣਾ ਸ਼ੁਰੂ ਹੋ ਜਾਵੇਗਾ।


ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਨੂੰ ਪਾਰ ਕਰ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਇਹ 33 ਤੋਂ 37 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 16 ਤੋਂ 19 ਡਿਗਰੀ ਤੱਕ ਦਰਜ ਕੀਤਾ ਜਾ ਰਿਹਾ ਹੈ।
ਦਰਅਸਲ ਇਹ ਪਹਿਲੀ ਵਾਰ ਹੈ ਕਿ ਮਈ ਮਹੀਨੇ ਵਿੱਚ ਵੀ ਅਜੇ ਤੱਕ ਗਰਮੀ ਮਹਿਸੂਸ ਨਹੀਂ ਹੋਈ। ਇਸ ਦਾ ਕਾਰਨ ਇਹ ਹੈ ਕਿ ਸੂਬੇ ਵਿੱਚ ਇਸ ਵਾਰ 120% ਜ਼ਿਆਦਾ ਮੀਂਹ ਪਿਆ ਹੈ। ਪੰਜਾਬ ਵਿੱਚ 1 ਮਾਰਚ ਤੋਂ 9 ਮਈ ਤੱਕ 91.5 ਮਿਲੀਮੀਟਰ ਮੀਂਹ ਪਿਆ ਹੈ। ਇਸ ਸਮੇਂ ਦੌਰਾਨ 41.5% ਮਿਲੀਮੀਟਰ ਮੀਂਹ ਪਿਆ ਹੈ। ਇਹ ਆਮ ਨਾਲੋਂ 120% ਵੱਧ ਹੈ।

 

error: Content is protected !!