ਹੁਣ ਨੰਗਲ ਵਿਚ ਲੀਕ ਹੋਈ ਗੈਸ, 30 ਬੱਚੇ ਹਸਪਤਾਲ ਦਾਖਲ, ਭੜਕੇ ਲੋਕਾਂ ਨੇ ਇਕੱਠੇ ਹੋ ਕੇ ਕਰ ਦਿੱਤੀ…

ਹੁਣ ਨੰਗਲ ਵਿਚ ਲੀਕ ਹੋਈ ਗੈਸ, 30 ਬੱਚੇ ਹਸਪਤਾਲ ਦਾਖਲ, ਭੜਕੇ ਲੋਕਾਂ ਨੇ ਇਕੱਠੇ ਹੋ ਕੇ ਕਰ ਦਿੱਤੀ…


ਵੀਓਪੀ ਬਿਊਰੋ, ਰੋਪੜ : ਹੁਣ ਰੋਪੜ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿਚ ਇੱਕ ਫੈਕਟਰੀ ਵਿਚੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਪ੍ਰਾਈਵੇਟ ਸਕੂਲ ਦੇ 30 ਤੋਂ 35 ਛੋਟੇ ਬੱਚਿਆਂ ਸਮੇਤ ਕਈ ਲੋਕ ਇਸ ਦੀ ਲਪੇਟ ਵਿਚ ਆ ਗਏ। ਇਨ੍ਹਾਂ ਸਾਰਿਆਂ ਨੂੰ ਗਲੇ ‘ਚ ਖਰਾਸ਼, ਸਿਰਦਰਦ ਅਤੇ ਸਾਹ ਲੈਣ ‘ਚ ਤਕਲੀਫ ਹੋਣ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿਤਾ ਹੈ। ਪ੍ਰਾਈਵੇਟ ਸਕੂਲ ਬੰਦ ਕਰਕੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ ਹੈ।


ਇਹ ਹਾਦਸਾ ਰੋਪੜ ਜ਼ਿਲ੍ਹਾ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਨੰਗਲ ਵਿਖੇ ਵਾਪਰਿਆ। ਇਥੇ ਸਵੇਰੇ ਅਚਾਨਕ ਫੈਕਟਰੀ ਵਿਚੋਂ ਗੈਸ ਲੀਕ ਹੋ ਗਈ। ਇਸ ਕਾਰਨ ਫੈਕਟਰੀ ਦੇ ਨਾਲ ਲਗਦੇ ਪ੍ਰਾਈਵੇਟ ਸਕੂਲ ਦੇ ਬੱਚੇ ਬਿਮਾਰ ਹੋ ਗਏ। ਉਹਨਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋਣ ਲੱਗੀ। ਤੁਰੰਤ ਐਂਬੂਲੈਂਸ ਬੁਲਾਈ ਗਈ। ਬੱਚਿਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਦਸਿਆ ਜਾ ਰਿਹਾ ਹੈ ਕਿ ਬੱਚਿਆਂ ਦੀ ਹਾਲਤ ਹੁਣ ਸਥਿਰ ਹੈ।
ਨੰਗਲ ਵਿਚ ਦੋ ਵੱਡੀਆਂ ਫੈਕਟਰੀਆਂ ਹਨ। ਫਿਲਹਾਲ ਇਸ ਗਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿਥੋਂ ਲੀਕ ਹੋਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਦੇ ਲੋਕ ਇਕੱਠੇ ਹੋ ਗਏ ਅਤੇ ਫ਼ੈਕਟਰੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ। ਦੋਵੇਂ ਫੈਕਟਰੀਆਂ ਦੇ ਪ੍ਰਬੰਧਕ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਾਡੀ ਜਗ੍ਹਾ ਤੋਂ ਗੈਸ ਲੀਕ ਨਹੀਂ ਹੋਈ ਹੈ।


ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਸਿੱਖਿਆ ਮੰਤਰੀ ਖੁਦ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮੰਤਰੀ ਬੈਂਸ ਸਕੂਲ ਪਹੁੰਚੇ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਘਰ ਭੇਜ ਦਿਤਾ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲਗ ਸਕਿਆ ਹੈ ਕਿ ਗੈਸ ਲੀਕ ਕਿਵੇਂ ਹੋਈ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਨੰਗਲ ਨਗਰ ਕੌਂਸਲ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸੰਜੇ ਸਾਹਨੀ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਫੈਕਟਰੀ ਦੇ ਨੇੜੇ ਸਕੂਲ ਦੀ ਮਨਜ਼ੂਰੀ ਕਿਸ ਨੇ ਦਿਤੀ।

error: Content is protected !!