ਨਹੀਂ ਮਿਲੀ ਧਰਮਸੋਤ ਨੂੰ ਹਾਈ ਕੋਰਟ ਵੱਲੋਂ ਕੋਈ ਰਾਹਤ, ਰੈਗੂਲਰ ਜ਼ਮਾਨਤ ਸਬੰਧੀ ਸੁਣਾਇਆ ਇਹ ਫੈਸਲਾ

ਨਹੀਂ ਮਿਲੀ ਧਰਮਸੋਤ ਨੂੰ ਹਾਈ ਕੋਰਟ ਵੱਲੋਂ ਕੋਈ ਰਾਹਤ, ਰੈਗੂਲਰ ਜ਼ਮਾਨਤ ਸਬੰਧੀ ਸੁਣਾਇਆ ਇਹ ਫੈਸਲਾ

ਚੰਡੀਗੜ੍ਹ (ਵੀਓਪੀ ਬਿਊਰੋ) ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਜੇ ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਇਸ ਮਾਮਲੇ ‘ਚ ਧਰਮਸੋਤ ਵੱਲੋਂ ਰੈਗੂਲਰ ਜ਼ਮਾਨਤ ਲਈ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਬਿਨਾਂ ਕੋਈ ਹੁਕਮ ਜਾਰੀ ਕਰਦਿਆਂ ਸੁਣਵਾਈ 16 ਮਈ ਤੱਕ ਮੁਲਤਵੀ ਕਰ ਦਿੱਤੀ ਹੈ।

ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ। ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੀ ਜਾਂਚ ਦੌਰਾਨ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596 ਜਦਕਿ ਖਰਚਾ 8,76,30,888 ਸੀ।

error: Content is protected !!