ਜੰਮੂ ‘ਚ ਦੇਸ਼ ਦੀ ਰਾਖੀ ਕਰਦਾ ਸ਼ਹੀਦ ਹੋਇਆ ਬਰਨਾਲੇ ਦਾ ਜਸਵੀਰ ਸਿੰਘ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜੰਮੂ ‘ਚ ਦੇਸ਼ ਦੀ ਰਾਖੀ ਕਰਦਾ ਸ਼ਹੀਦ ਹੋਇਆ ਬਰਨਾਲੇ ਦਾ ਜਸਵੀਰ ਸਿੰਘ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਬਰਨਾਲਾ (ਵੀਓਪੀ ਬਿਊਰੋ) ਦੇਸ਼ ਦੀ ਰਾਖੀ ਕਰਦਾ ਹੋਇਆ ਇਕ ਹੋਰ ਪੰਜਾਬ ਦਾ ਪੁੱਤ ਸ਼ਹੀਦੀ ਦਾ ਜਾਮ ਪੀ ਗਿਆ। ਉਕਤ ਸ਼ਹੀਦ ਬਰਨਾਲਾ ਦੇ ਪਿੰਡ ਵਜੀਦਕੇ ਦਾ ਰਹਿਣ ਵਾਲਾ ਸੀ। ਉਸਦ ਸ਼ਹੀਦ ਸਿਪਾਹੀ ਜਸਵੀਰ ਸਿੰਘ ਸਮਰਾ ਪਿੰਡ ਵਜੀਦਕੇ ਜੰਮੂ ਵਿੱਚ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਮਾਰਿਆ ਗਿਆ ਸੀ। ਬਹਾਦਰ ਸਿਪਾਹੀ ਦੇ ਸ਼ਹੀਦ ਹੋਣ ਦੀ ਸੂਚਨਾ ਪਰਿਵਾਰ ਨੂੰ ਮਿਲ ਗਈ ਹੈ। ਸ਼ਹੀਦ ਜਸਵੀਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਸਿਪਾਹੀ ਜਸਵੀਰ ਸਿੰਘ ਦੀ ਸ਼ਹਾਦਤ ਦੀ ਖਬਰ ਨਾਲ ਪੂਰੇ ਬਰਨਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪ੍ਰਸ਼ਾਸਨਿਕ ਸੂਤਰਾਂ ਨੇ ਦੱਸਿਆ ਕਿ ਜਸਵੀਰ ਸਿੰਘ ਦੀ ਸ਼ਹਾਦਤ ਦੀ ਸੂਚਨਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਫ਼ੌਜ ਨਾਲ ਸੰਪਰਕ ਵਿੱਚ ਹੈ। ਪ੍ਰਸ਼ਾਸਨ ਅਤੇ ਪਰਿਵਾਰ ਜਸਵੀਰ ਸਿੰਘ ਸਮਰਾ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੇ ਜੱਦੀ ਨਿਵਾਸ ‘ਤੇ ਵੀ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ।

ਸਿਪਾਹੀ ਜਸਵੀਰ ਸਿੰਘ ਸਮਰਾ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਉਨ੍ਹਾਂ ਦੇ ਜੱਦੀ ਪਿੰਡ ਵਜੀਦਕੇ ਵਿਖੇ ਲਿਆਂਦੀ ਜਾਵੇਗੀ। ਉਥੇ ਹੀ ਫੌਜੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪਿੰਡ ਵਜੀਦਕੇ ਕਲਾਂ ਦੀ ਸਰਪੰਚ ਗੁਰਮੀਤ ਕੌਰ ਦੇ ਪਤੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸਿਪਾਹੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦਾ ਕੋਈ ਭੈਣ-ਭਰਾ ਨਹੀਂ ਹੈ। ਉਸ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਅਜੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ।

error: Content is protected !!